10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2025

ਕੇਂਦਰੀ ਜੇਲ੍ਹ ਵਿਚ 2 ਧਿਰਾਂ ਵਿਚ ਹੋਈ ਲੜਾਈ ਦੌਰਾਨ 3 ਹਵਾਲਾਤੀ ਜ਼ਖ਼ਮੀ

ਕਪੂਰਥਲਾ, 29 ਜੂਨ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ 2 ਧਿਰਾਂ ਵਿਚ ਲੜਾਈ ਹੋਣ ਕਾਰਨ 3 ਹਵਾਲਾਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਿਚ ...

ਅਜੀਤ ਡੈਸਕ 29-06-2025

ਕਪੂਰਥਲਾ, 29  ਜੂਨ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ 2 ਧਿਰਾਂ ਵਿਚ ਲੜਾਈ ਹੋਣ ਕਾਰਨ 3 ਹਵਾਲਾਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਮਨਜਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਤੇਜਵੀਰ ਸਿੰਘ ਪੁੱਤਰ ਦਲਵੀਰ ਸਿੰਘ, ਰਜਿੰਦਰ ਸਿੰਘ ਪੁੱਤਰ ਮੰਗਲ ਸਿੰਘ, ਜਿਨ੍ਹਾਂ ਦੇ ਗੰਭੀਰ ਸੱਟਾਂ ਹੋਣ ਕਾਰਨ ਜੇਲ੍ਹ ਕਰਮਚਾਰੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਲੈ ਕੇ ਆਏ, ਜਿਨ੍ਹਾਂ ਦਾ ਇਲਾਜ ਜਾਰੀ ਹੈ | ਉਨ੍ਹਾਂ ਦੱਸਿਆ ਕਿ ਜਖ਼ਮੀਆਂ ਦੇ ਮੁਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ ਅਤੇ ਐਮ.ਐਲ.ਆਰ. ਕੱਟ ਕੇ ਥਾਣਾ ਕੋਤਵਾਲੀ ਨੂੰ ਭੇਜ ਦਿੱਤੀ ਗਈ ਹੈ |

ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਚਾਲਕ ਨੇ ਕੁਲਚੇ ਛੋਲੇ ਵੇਚਣ ਵਾਲੇ ਅਤੇ ਐਕਟਿਵਾ ਚਾਲਕ ਨੂੰ ਟੱਕਰ ਮਾਰੀ , 1 ਦੀ ਮੌਤ, 2 ਜ਼ਖ਼ਮੀ ਅਗਲੀ ਖ਼ਬਰ 2 ਗਲੌਕ ਪਿਸਟਲ ਅਤੇ ਇਕ ਆਟੋ ਸਮੇਤ 2 ਗ੍ਰਿਫ਼ਤਾਰ