ਫ਼ਾਜ਼ਿਲਕਾ, 30 ਜੂਨ (ਬਲਜੀਤ ਸਿੰਘ) - ਫ਼ਾਜ਼ਿਲਕਾ ਵਿਖੇ ਬੇਰੁਜ਼ਗਾਰ ਬੀ ਐਡ ਟੈਟ ਪਾਸ ਯੂਨੀਅਨ ਦੇ ਨੁਮਾਇੰਦਿਆਂ ਤੇ ਮੈਂਬਰਾਂ ਵਲੋਂ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਫਲਾਈ ਓਵਰ ਨੂੰ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਵਲੋਂ ਮੰਗ ਕੀਤੀ ਗਈ ਕਿ ਸਰਕਾਰ ਮਾਸਟਰ ਕੈਡਰ ਦੇ ਸਾਰੇ ਵਿਸ਼ਿਆਂ ਦੀਆਂ 18000 ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰੇ। ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਵਨਾ ਨੇ ਇਸ ਧਰਨੇ ਵਿਚ ਪਹੁੰਚ ਕੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਫੋਨ 'ਤੇ ਗੱਲ ਕਰਵਾ ਕੇ ਆਉਣ ਵਾਲੇ ਮੰਗਲਵਾਰ ਨੂੰ ਯੂਨੀਅਨ ਦੇ ਨਾਲ ਮੀਟਿੰਗ ਅਤੇ ਗੱਲਬਾਤ ਦਾ ਸਮਾਂ ਦੁਆ ਕੇ ਇਸ ਧਰਨੇ ਨੂੰ ਸਮਾਪਤ ਕਰਵਾਇਆ। ਵਿਧਾਇਕ ਨਰਿੰਦਰ ਪਾਲ ਸਵਨਾ ਦੇ ਅਸ਼ਵਾਸਨ ਤੋਂ ਬਾਅਦ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਮੰਗਲਵਾਰ ਉਨ੍ਹਾਂ ਦੀ ਮੀਟਿੰਗ ਨਹੀਂ ਕਰਵਾਈ ਜਾਂਦੀ ਜਾਂ ਉਨ੍ਹਾਂ ਦਾ ਕੋਈ ਹੱਲ ਨਹੀਂ ਕੀਤਾ ਜਾਂਦਾ ਤਾਂ ਬੁੱਧਵਾਰ ਨੂੰ ਉਨ੍ਹਾਂ ਵਲੋਂ ਇਸੇ ਤਰ੍ਹਾਂ ਨੈਸ਼ਨਲ ਹਾਈਵੇ ਜਾਮ ਕਰ ਵੱਡੇ ਪੱਧਰ ਤੇ ਰੋਸ ਧਰਨਾ ਦਿੱਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਬੇਰੁਜ਼ਗਾਰ ਬੀ ਐਡ ਟੈਟ ਪਾਸ ਯੂਨੀਅਨ ਵਲੋਂ ਨੈਸ਼ਨਲ ਹਾਈਵੇ ਜਾਮ
ਫ਼ਾਜ਼ਿਲਕਾ, 30 ਜੂਨ (ਬਲਜੀਤ ਸਿੰਘ) - ਫ਼ਾਜ਼ਿਲਕਾ ਵਿਖੇ ਬੇਰੁਜ਼ਗਾਰ ਬੀ ਐਡ ਟੈਟ ਪਾਸ ਯੂਨੀਅਨ ਦੇ ਨੁਮਾਇੰਦਿਆਂ ਤੇ ਮੈਂਬਰਾਂ ਵਲੋਂ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਫਲਾਈ ਓਵਰ...
ਅਜੀਤ ਡੈਸਕ
30-06-2025