ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 30 ਜੂਨ (ਸਰਬਜੀਤ ਸਿੰਘ ਧਾਲੀਵਾਲ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੱਖਾਂ ਰੁਪਏ ਦੇ ਘਪਲਿਆਂ ਦੇ ਦੋਸ਼ ਵਿਚ ਸਿਵਲ ਹਸਪਤਾਲ ਸੁਨਾਮ ਦੇ ਮੌਜੂਦਾ ਸੀਨੀਅਰ ਮੈਡੀਕਲ ਅਫਸਰ ਗੁਰਮੇਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮਾਮਲਾ ਕਾਫੀ ਸਮਾਂ ਪੁਰਾਣਾ ਦੱਸਿਆ ਜਾ ਰਿਹਾ ਹੈ। ਸਿਹਤ ਵਿਭਾਗ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਕੁਮਾਰ ਦੇ ਹੁਕਮਾਂ ਅਧੀਨ ਜਾਰੀ ਹੋਏ ਪੱਤਰ ਨਿਯਮਾਂਵਲੀ 1970 ਦੇ ਨਿਯਮ 4 (2) ਤਹਿਤ ਐਸ. ਐਮ. ਓ. ਗੁਰਮੇਲ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਐਸ. ਐਮ. ਓ. ਸੁਨਾਮ ਗੁਰਮੇਲ ਸਿੰਘ ਮੁਅੱਤਲ
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 30 ਜੂਨ (ਸਰਬਜੀਤ ਸਿੰਘ ਧਾਲੀਵਾਲ)-ਸਿਹਤ ਅਤੇ ਪਰਿਵਾਰ ਭਲਾਈ...
ਅਜੀਤ ਡੈਸਕ
30-06-2025