06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2025

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਖ਼ਤਮ

ਚੰਡੀਗੜ੍ਹ, 30 ਜੂਨ (ਦਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਖ਼ਤਮ ਹੋ ਗਈ ਹੈ ਤੇ ਮੀਟਿੰਗ ਦੌਰਾਨ ਡਾ. ਦਲਜੀਤ ਸਿੰਘ...

ਅਜੀਤ ਡੈਸਕ 30-06-2025

ਚੰਡੀਗੜ੍ਹ, 30 ਜੂਨ (ਦਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਖ਼ਤਮ ਹੋ ਗਈ ਹੈ ਤੇ ਮੀਟਿੰਗ ਦੌਰਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 'ਆਪ' ਨੇ ਪੰਜਾਬ 'ਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਪੰਜਾਬ ਦੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ਼  ਕੇਸ ਦਰਜ ਕੀਤਾ। ਕੋਰ ਕਮੇਟੀ ਨੇ ਮਜੀਠੀਆ ਦੇ ਹੱਕ 'ਚ ਬੋਲਣ ਵਾਲੇ ਸਾਰੇ ਆਗੂਆਂ ਦਾ ਧੰਨਵਾਦ ਕੀਤਾ। ਮੀਟਿੰਗ 'ਚ ਤਰਨਤਾਰਨ ਹਲਕੇ 'ਚ ਜ਼ਿਮਨੀ ਚੋਣ ਲਈ ਵੀ ਚਰਚਾ ਕੀਤੀ ਗਈ। ਦਿਲਜੀਤ ਦੋਸਾਂਝ ਦੀ ਫਿਲਮ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਵੀ ਮੀਟਿੰਗ ਵਿਚ ਚਰਚਾ ਹੋਈ।

 

ਪਿਛਲੀ ਖ਼ਬਰ ਹਾਦਸੇ 'ਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ 13.1 ਕਿਲੋ ਹੈਰੋਇਨ, ਲਗਜ਼ਰੀ ਗੱਡੀਆਂ ਤੇ ਹਥਿਆਰਾਂ ਸਮੇਤ ਦੋਸ਼ੀ ਗ੍ਰਿਫ਼ਤਾਰ