06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2025

ਹਾਦਸੇ 'ਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ

ਮਮਦੋਟ, 30 ਜੂਨ (ਸੁਖਦੇਵ ਸਿੰਘ ਸੰਗਮ)-ਬੀਤੇ ਦਿਨ ਇਕ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਮਮਦੋਟ ਨੇੜਲੇ ਪਿੰਡ...

ਅਜੀਤ ਡੈਸਕ 30-06-2025

ਮਮਦੋਟ, 30 ਜੂਨ (ਸੁਖਦੇਵ ਸਿੰਘ ਸੰਗਮ)-ਬੀਤੇ ਦਿਨ ਇਕ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਮਮਦੋਟ ਨੇੜਲੇ ਪਿੰਡ ਬੇਟੂ ਕਦੀਮ ਦੇ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪ੍ਰਿੰਸ ਕਪੂਰ (22) ਪੁੱਤਰ ਪ੍ਰੇਮ ਕੁਮਾਰ ਵਾਸੀ ਪਿੰਡ ਬੇਟੂ ਕਦੀਮ ਜੋ ਕਿ ਕਰੀਬ ਦੋ ਸਾਲ ਤੋਂ ਨਿਊਜ਼ੀਲੈਂਡ ਰਹਿ ਰਿਹਾ ਸੀ ਤੇ ਹਾਲੇ ਚਾਰ ਪੰਜ ਮਹੀਨੇ ਪਹਿਲਾਂ ਹੀ ਘਰ ਵਾਪਸ ਆਇਆ ਸੀ। ਪਿੰਡ ਵਾਸੀਆਂ ਮੁਤਾਬਕ ਪ੍ਰਿੰਸ ਕਪੂਰ 27 ਜੂਨ ਨੂੰ ਜਦੋਂ ਆਪਣੀ ਸਕਾਰਪੀਓ ਗੱਡੀ ਉਤੇ ਸਵਾਰ ਹੋ ਕੇ ਕਿਸੇ ਕੰਮ ਲਈ ਪਟਿਆਲਾ ਜਾ ਰਿਹਾ ਸੀ ਤਾਂ ਖੰਨਾ ਲਾਗੇ ਮੇਨ ਹਾਈਵੇ ਉਤੇ ਉਸ ਦੀ ਗੱਡੀ ਇਕ ਟਰੱਕ ਨਾਲ ਟਕਰਾਅ ਗਈ ਤੇ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਸੜਕ ਸੁਰੱਖਿਆ ਫੋਰਸ ਵਲੋਂ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਸੱਟਾਂ ਜ਼ਿਆਦਾ ਹੋਣ ਕਾਰਨ ਪਰਿਵਾਰ ਵਲੋਂ ਉਸ ਨੂੰ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਲਿਜਾਇਆ ਗਿਆ ਜਿਥੇ ਅੱਜ ਉਸਦੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। 

ਪਿਛਲੀ ਖ਼ਬਰ ਤੇਲੰਗਾਨਾ ਫਾਰਮਾ ਪਲਾਂਟ ਧਮਾਕੇ 'ਚ ਹੁਣ ਤਕ 12 ਦੀ ਮੌਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਖ਼ਤਮ