04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2025

ਬਿਕਰਮ ਸਿੰਘ ਮਜੀਠੀਆ ਮਾਮਲੇ ’ਚ ਮੁੜ ਬੋਲੇ ਅਮਨ ਅਰੋੜਾ

ਚੰਡੀਗੜ੍ਹ, 1 ਜੁਲਾਈ- ਨਸ਼ੇ ਦੇ ਮੁੱਦੇ ’ਤੇ ਵਿਰੋਧੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਆਪ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਮਜੀਠੀਆ ਨੂੰ ਬਚਾਉਣਾ ਚਾਹੁੰਦੀ...

ਅਜੀਤ ਡੈਸਕ 01-07-2025

ਚੰਡੀਗੜ੍ਹ, 1 ਜੁਲਾਈ- ਨਸ਼ੇ ਦੇ ਮੁੱਦੇ ’ਤੇ ਵਿਰੋਧੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਆਪ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਮਜੀਠੀਆ ਨੂੰ ਬਚਾਉਣਾ ਚਾਹੁੰਦੀ ਹੈ ਤੇ ਉਸ ਦੇ ਕੇਸ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕੇਂਦਰ ਨੇ ਆਪਣੀਆਂ ਏਜੰਸੀਆਂ ਲਗਾਈਆਂ ਹੋਈਆਂ ਹਨ ਤੇ ਪੰਜਾਬ ਸਰਕਾਰ ਤੋਂ ਇਸ ਸਾਰੇ ਮਾਮਲੇ ਵਿਚ ਡਿਟੇਲ ਮੰਗੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀਆਂ ਦੀ ਸਰਕਾਰ ਦੇ ਸਮੇਂ ਤੋਂ ਹੀ ਪੰਜਾਬ ਵਿਚ ਨਸ਼ਿਆਂ ਦਾ ਧੰਦਾ ਚੱਲ ਰਿਹਾ ਹੈ। ਉਨ੍ਹਾਂ ਮਜੀਠੀਆ ਮਾਮਲੇ ਵਿਚ ਐਨ.ਸੀ.ਬੀ. ਵਲੋਂ ਜਾਂਚ ਕੀਤੇ ਜਾਣ ’ਤੇ ਵੀ ਸਵਾਲ ਚੁੱਕੇ ਹਨ।

ਪਿਛਲੀ ਖ਼ਬਰ ਹਲਕਾ ਵਿਧਾਇਕਾ ਗਨੀਵ ਕੌਰ ਮਜੀਠੀਆ ਵਲੋਂ ਲਗਾਇਆ ਗਿਆ ਧਰਨਾ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਹਮੇਸ਼ਾ ਬੋਲਦੇ ਹਨ ਸੱਚ- ਗਨੀਵ ਕੌਰ ਮਜੀਠੀਆ