04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2025

ਘੱਗਰ 'ਚ ਪਾਣੀ ਦਾ ਪੱਧਰ ਹੋਰ ਵਧਿਆ, ਲੋਕਾਂ 'ਚ ਸਹਿਮ ਦਾ ਮਾਹੌਲ

ਸੰਗਰੂਰ, 1 ਜੁਲਾਈ-ਘੱਗਰ ਵਿਚ ਪਾਣੀ ਦਾ ਪੱਧਰ ਹੋਰ ਵਧ ਗਿਆ ਹੈ ਤੇ 736 ਫੁੱਟ ਤੱਕ ਪੱਧਰ...

ਅਜੀਤ ਡੈਸਕ 01-07-2025

ਸੰਗਰੂਰ, 1 ਜੁਲਾਈ-ਘੱਗਰ ਵਿਚ ਪਾਣੀ ਦਾ ਪੱਧਰ ਹੋਰ ਵਧ ਗਿਆ ਹੈ ਤੇ 736 ਫੁੱਟ ਤੱਕ ਪੱਧਰ ਚੱਲ ਰਿਹਾ ਹੈ ਤੇ ਖਤਰੇ ਦਾ ਨਿਸ਼ਾਨ 748 ਹੈ। ਪਿਛਲੇ 15 ਘੰਟਿਆਂ ਵਿਚ 6 ਫੁੱਟ ਦੇ ਕਰੀਬ ਘੱਗਰ ਵਿਚ ਪਾਣੀ ਦਾ ਪੱਧਰ ਵਧਿਆ ਹੈ। ਪਿਛਲੇ ਕੁਝ ਦਿਨਾਂ ਤੋਂ ਪਹਾੜਾਂ ਵਿਚ ਹੋ ਰਹੀ ਬਰਸਾਤ ਦੇ ਚਲਦਿਆਂ ਪਾਣੀ ਦਾ ਪੱਧਰ ਹੋਰ ਵਧਣ ਦੇ ਆਸਾਰ ਹਨ। ਕੱਲ੍ਹ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਪੂਰੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਘੱਗਰ ਦਰਿਆ ਦਾ ਦੌਰਾ ਕੀਤਾ ਸੀ। ਦੱਸ ਦਈਏ ਕਿ 2023 ਵਿਚ ਵੀ ਇਸ ਤਰੀਕੇ ਨਾਲ ਹੀ ਬਰਸਾਤਾਂ ਹੋਣ  ਕਾਰਨ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ ਸੀ ਅਤੇ 57 ਜਗ੍ਹਾ ਤੋਂ ਘੱਗਰ ਦੇ ਕਿਨਾਰੇ ਟੁੱਟਣ ਤੋਂ ਬਾਅਦ ਪਾਣੀ ਓਵਰਫਲੋਅ ਹੋ ਕੇ ਕਈ ਦਿਨ ਕਿਸਾਨਾਂ ਦੇ ਖੇਤਾਂ ਵਿਚ ਅਤੇ ਨਜ਼ਦੀਕੀ ਪਿੰਡਾਂ ਵਿਚ ਵੜ ਗਿਆ ਸੀ। ਇਸ ਪਾਣੀ ਨੇ ਹਜ਼ਾਰਾਂ ਏਕੜ ਫਸਲ ਖਨੌਰੀ ਅਤੇ ਮੂਨਕ ਇਲਾਕੇ ਦੇ ਪਿੰਡਾਂ ਵਿਚ ਤਬਾਹ ਕਰ ਦਿੱਤੀ ਸੀ। ਇਸ ਵਾਰ ਫਿਰ ਪਹਾੜਾਂ ਵਿਚ ਵੱਡੇ ਪੱਧਰ ਉਤੇ ਮੀਂਹ ਪੈ ਰਿਹਾ ਹੈ ਅਤੇ ਭਾਰੀ ਤਬਾਹੀ ਹੋ ਰਹੀ ਹੈ, ਜਿਸ ਨਾਲ ਸੰਗਰੂਰ ਪ੍ਰਸ਼ਾਸਨ ਲਗਾਤਾਰ ਅਲਰਟ ਉਤੇ ਹੈ ਅਤੇ ਇਲਾਕੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ

 

ਪਿਛਲੀ ਖ਼ਬਰ ਪਿੰਡ ਗੰਗੋਹਰ (ਬਰਨਾਲਾ) ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ ਹਲਕਾ ਵਿਧਾਇਕਾ ਗਨੀਵ ਕੌਰ ਮਜੀਠੀਆ ਵਲੋਂ ਲਗਾਇਆ ਗਿਆ ਧਰਨਾ