03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2025

ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਅਜਨਾਲਾ, 1 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...

ਅਜੀਤ ਡੈਸਕ 01-07-2025

ਅਜਨਾਲਾ, 1 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਅਜਨਾਲਾ 'ਚ ਤਾਇਨਾਤ ਪੰਚਾਇਤ ਸਕੱਤਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਸਕੱਤਰ ਨੂੰ ਪਿੰਡ ਬਿਕਰਾਊਰ ਦੇ ਇਕ ਵਿਅਕਤੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। 

ਪਿਛਲੀ ਖ਼ਬਰ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਸਥਿਤ ਰਿਹਾਇਸ਼ ’ਤੇ ਜਾਂਚ ਲਈ ਲਿਆਂਦਾ ਅਗਲੀ ਖ਼ਬਰ ਭਾਖੜਾ ਨਹਿਰ ਦੇ ਗੋਲੇ ਵਾਲਾ ਹੈੱਡ 'ਚੋਂ ਔਰਤ ਦੀ ਮਿਲੀ ਲਾਸ਼