03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2025

ਕੱਥੂਨੰਗਲ ਵਲੋਂ 500 ਗ੍ਰਾਮ ਅਫੀਮ ਸਮੇਤ ਵਿਅਕਤੀ ਕਾਬੂ

ਜੈਤੀਪੁਰ, 1 ਜੁਲਾਈ (ਭੁਪਿੰਦਰ ਸਿੰਘ ਗਿੱਲ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ...

ਅਜੀਤ ਡੈਸਕ 01-07-2025

ਜੈਤੀਪੁਰ, 1 ਜੁਲਾਈ (ਭੁਪਿੰਦਰ ਸਿੰਘ ਗਿੱਲ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ  ਅਤੇ ਪਵਨ ਕੁਮਾਰ ਡੀ.ਐਸ.ਪੀ. ਮਜੀਠਾ ਦੀ ਅਗਵਾਈ ਹੇਠ ਥਾਣਾ ਕੱਥੂਨੰਗਲ ਪੁਲਿਸ ਵਲੋਂ 500 ਗ੍ਰਾਮ ਅਫੀਮ ਸਮੇਤ ਇਕ ਦੋਸ਼ੀ ਰਵੀ ਸਿੰਘ ਪੁੱਤਰ ਰੋਲਾ ਸਿੰਘ ਵਾਸੀ ਚਵਿੰਡਾ ਦੇਵੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਸ. ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੇ ਕਿਹਾ ਕਿ ਪੁਲਿਸ ਥਾਣਾ ਕੱਥੂਨੰਗਲ ਵਲੋਂ ਗਸ਼ਤ ਦੌਰਾਨ ਡਰੇਨ ਪਿੰਡ ਮਾਨ ਤੋਂ ਰਵੀ ਸਿੰਘ ਨੂੰ ਸ਼ੱਕ ਦੇ ਆਧਾਰ ਉਤੇ ਰੋਕ ਕੇ ਚੈਕਿੰਗ ਕੀਤੀ ਤਾਂ ਉਕਤ ਦੋਸ਼ੀ ਕੋਲੋਂ 500 ਗ੍ਰਾਮ ਅਫੀਮ ਬਰਾਮਦ ਹੋਈ, ਜਿਸ ਸਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਕੱਥੂਨੰਗਲ ਵਿਖੇ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਖੰਘਾਲਿਆ ਜਾ ਰਿਹਾ ਹੈ ਅਤੇ ਇਸ ਮਾਮਲੇ ਵਿਚ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਪਿਛਲੀ ਖ਼ਬਰ ਵਿਜੀਲੈਂਸ ਦੀ ਕਾਰਵਾਈ ਵਿਰੁੱਧ ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਦਾ ਕੀਤਾ ਰੁਖ ਅਗਲੀ ਖ਼ਬਰ ਵਿਜੀਲੈਂਸ ਟੀਮ ਨੇ ਸਾਨੂੰ ਮਜੀਠਾ ਆਉਣ ਦਾ ਨਹੀਂ ਦੱਸਿਆ ਮਕਸਦ - ਵਕੀਲ ਬਿਕਰਮ ਬੱਲ