28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2025

ਪਾਣੀ ਦੀ ਨਿਕਾਸੀ ਦੀ ਸਮੱਸਿਆ 80 ਲੱਖ ਰੁਪਏ ਦੇ ਪ੍ਰੋਜੈਕਟ ਨਾਲ ਕੀਤੀ ਦੂਰ - ਨਰਿੰਦਰ ਕੌਰ ਭਰਾਜ

ਸੰਗਰੂਰ, 3 ਜੁਲਾਈ (ਧੀਰਜ ਪਸ਼ੋਰੀਆ)-ਪਿੰਡ ਭੱਟੀਵਾਲ ਕਲਾਂ ਵਿਖੇ ਪਾਣੀ ਦੀ ਨਿਕਾਸੀ ਦੀ 20 ਸਾਲ...

ਅਜੀਤ ਡੈਸਕ 03-07-2025

ਸੰਗਰੂਰ, 3 ਜੁਲਾਈ (ਧੀਰਜ ਪਸ਼ੋਰੀਆ)-ਪਿੰਡ ਭੱਟੀਵਾਲ ਕਲਾਂ ਵਿਖੇ ਪਾਣੀ ਦੀ ਨਿਕਾਸੀ ਦੀ 20 ਸਾਲ ਪੁਰਾਣੀ ਦਿੱਕਤ ਕਰੀਬ 80 ਲੱਖ ਰੁਪਏ ਦੇ ਪ੍ਰੋਜੈਕਟ ਤਹਿਤ 2 ਨਵੇਂ ਛੱਪੜ ਪੁੱਟ ਕੇ ਅਤੇ ਨਵੀਆਂ ਪਾਈਪ ਲਾਈਨਾਂ ਪਾ ਕੇ ਦੂਰ ਕੀਤੀ ਗਈ। ਇਹ ਜਾਣਕਾਰੀ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਪਿੰਡ ਭੱਟੀਵਾਲ ਕਲਾਂ, ਖਿਲਰੀਆਂ ਤੇ ਚੰਗਾਲ ਦਾ ਦੌਰਾ ਕਰਨ ਮੌਕੇ ਸਾਂਝੀ ਕੀਤੀ। ਹਲਕਾ ਵਿਧਾਇਕਾ ਨੇ ਦੱਸਿਆ ਕਿ ਭੱਟੀਵਾਲ ਕਲਾਂ ਵਿਖੇ ਪੁਰਾਣੇ ਛੱਪੜਾਂ ਤੋਂ ਪਾਣੀ ਨੂੰ 2 ਨਵੇਂ ਛੱਪੜਾਂ ਵਿਚ ਪਾਇਆ ਗਿਆ ਹੈ ਅਤੇ ਸੀਚੇਵਾਲ ਮਾਡਲ ਪ੍ਰੋਜੈਕਟ ਤਹਿਤ ਸਾਫ ਕੀਤਾ ਪਾਣੀ ਪਾਈਪ ਲਾਈਨ ਰਾਹੀਂ ਖੇਤਾਂ ਨੂੰ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਨਾਲ ਜਿਥੇ ਪਾਣੀ ਦੀ ਨਿਕਾਸੀ ਦੀ ਦਿੱਕਤ ਦੂਰ ਹੋਈ ਹੈ, ਉਥੇ ਸਿੰਚਾਈ ਲਈ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੀ ਹੈ।

ਪਿੰਡ ਖਿਲਰੀਆਂ ਤੇ ਚੰਗਾਲ ਦੇ ਰਕਬੇ ਨੂੰ ਨਹਿਰੀ ਪਾਣੀ ਘੱਟ ਲੱਗਣ ਦੀ ਮੁਸ਼ਕਿਲ ਦਾ ਜਾਇਜ਼ਾ ਲੈਂਦੇ ਹੋਏ ਹਲਕਾ ਵਿਧਾਇਕਾ ਨੇ ਕਿਹਾ ਕਿ ਇਸ ਮਾਈਨਰ ਦੀ ਕਾਇਆ ਕਲਪ ਕਰਨ ਦਾ ਪ੍ਰੋਜੈਕਟ ਪਾਸ ਹੋ ਚੁੱਕਾ ਹੈ ਤੇ ਝੋਨੇ ਦੇ ਸੀਜ਼ਨ ਤੋਂ ਬਾਅਦ ਇਹ ਪ੍ਰੋਜੈਕਟ ਪੂਰਾ ਕਰ ਦਿੱਤਾ ਜਾਵੇਗਾ, ਜਿਸ ਨਾਲ ਲੋੜ ਮੁਤਾਬਕ ਪੂਰਾ ਪਾਣੀ ਮਿਲੇਗਾ। ਇਸ ਦੇ ਨਾਲ-ਨਾਲ ਸਿੰਚਾਈ ਲਈ ਟਿਊਬਵੈੱਲ ਕਾਰਪੋਰੇਸ਼ਨ ਵਲੋਂ ਪਾਈ ਪਾਈਪ ਲਾਈਨ ਸਬੰਧੀ ਦਿੱਕਤਾਂ ਦੂਰ ਕਰਨ ਲਈ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਹਲਕਾ ਵਿਧਾਇਕਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਪੰਜਾਬ ਸਰਕਾਰ ਦਿਨ-ਰਾਤ ਇਕ ਕਰਕੇ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੀ ਹੈ। 

ਪਿਛਲੀ ਖ਼ਬਰ ਛੋਟੇ ਹਾਥੀ ਦੀ ਟਰਾਲੇ ਨਾਲ ਟੱਕਰ 'ਚ 1 ਦੀ ਮੌਤ, 6 ਜ਼ਖਮੀ ਅਗਲੀ ਖ਼ਬਰ ਵਿਧਾਇਕ ਬਾਵਾ ਹੈਨਰੀ ਨੇ 2 ਤੋਂ ਵੱਧ ਬੱਚਿਆਂ ਸੰਬੰਧੀ ਸਪੀਕਰ ਅੱਗੇ ਪੇਸ਼ ਕੀਤਾ ਬਿੱਲ