26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2025

ਸਿੱਧੂ ਮੂਸੇਵਾਲਾ ਹੱਤਿਆ ਮਾਮਲਾ : ਬਲਕੌਰ ਸਿੰਘ ਸਿੱਧੂ ਕਿਸੇ ਕਾਰਨ ਗਵਾਹੀ ਦੇਣ ਨਹੀਂ ਪਹੁੰਚੇ, ਅਗਲੀ ਸੁਣਵਾਈ 25 ਨੂੰ

ਮਾਨਸਾ, 4 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮਨਿੰਦਰਜੀਤ ਸਿੰਘ ਦੀ ਅਦਾਲਤ ਨੇ...

ਅਜੀਤ ਡੈਸਕ 04-07-2025

ਮਾਨਸਾ, 4 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮਨਿੰਦਰਜੀਤ ਸਿੰਘ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਅਗਲੀ ਸੁਣਵਾਈ 25 ਜੁਲਾਈ ’ਤੇ ਪਾ ਦਿੱਤੀ ਹੈ। ਕੇਸ ਗਵਾਹੀਆਂ ’ਤੇ ਲੱਗਿਆ ਹੋਇਆ ਹੈ। ਅੱਜ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਤੋਂ ਇਲਾਵਾ ਸੁਖਪਾਲ ਸਿੰਘ ਪਾਲੀ ਨੰਬਰਦਾਰ ਮੂਸਾ ਤੇ ਤਫ਼ਤੀਸ਼ੀ ਅਫ਼ਸਰ ਦੀ ਗਵਾਹੀ ਹੋਣੀ ਸੀ ਪਰ ਇਹ ਤਿੰਨੇ ਕਿਸੇ ਕਾਰਨ ਪਹੁੰਚ ਨਹੀਂ ਸਕੇ ਜਦਕਿ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਤੇ ਹੋਰਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਵਿੰਦਰ ਸਿੰਘ ਮੂਸਾ ਤੇ ਗੁਰਪ੍ਰੀਤ ਸਿੰਘ ਮੂਸਾ ਦੀਆਂ ਗਵਾਹੀਆਂ ਹੋ ਚੁੱਕੀਆਂ ਹਨ। ਇਹ ਦੋਵੇਂ ਨੌਜਵਾਨ ਮੂਸੇਵਾਲਾ ’ਤੇ ਹੋਈ ਗੋਲੀਬਾਰੀ ਸਮੇਂ 29 ਮਈ 2022 ਨੂੰ ਉਸ ਦੀ ਥਾਰ ਗੱਡੀ ’ਚ ਸਵਾਰ ਸਨ, ਜੋ ਕਿ ਗੰਭੀਰ ਜ਼ਖ਼ਮੀ ਹੋ ਗਏ ਸਨ।
 

ਪਿਛਲੀ ਖ਼ਬਰ ਵਿਦਿਆਰਥੀ ਨੂੰ ਫ਼ੋਨ 'ਤੇ ਧਮਕੀਆਂ ਦੇ ਕੇ 12 ਲੱਖ ਦੀ ਫਿਰੌਤੀ ਮੰਗਣ ਵਾਲੇ 2 ਕਾਬੂ ਅਗਲੀ ਖ਼ਬਰ ਭਾਰਤ ਸਰਕਾਰ ਵਲੋਂ ਬਲਾਕ ਸ਼ਾਹਕੋਟ ਨੂੰ ਮਿਲੇਗਾ 1.5 ਕਰੋੜ ਦਾ ਕੌਮੀ ਸਨਮਾਨ