07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਲੋਕਲ ਛੁੱਟੀ

ਸੰਗਰੂਰ, 18 ਅਗਸਤ (ਧੀਰਜ ਪਸ਼ੋਰੀਆ)-ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ...

ਅਜੀਤ ਡੈਸਕ 18-08-2025

ਸੰਗਰੂਰ, 18 ਅਗਸਤ (ਧੀਰਜ ਪਸ਼ੋਰੀਆ)-ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20-08-2025 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਸੰਗਰੂਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਹੜੇ ਸਕੂਲਾਂ ਅਤੇ ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, 'ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ, ਸੰਦੀਪ ਰਿਸ਼ੀ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਹਰ ਸਾਲ ਵਾਂਗ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮਿਤੀ 20-08-2025 ਦਿਨ ਬੁੱਧਵਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਣੀ ਹੈ।

ਇਸ ਦੌਰਾਨ ਲੋਕ ਲੌਂਗੋਵਾਲ ਵਿਖੇ ਬਰਸੀ ਸਬੰਧੀ ਸ਼ਰਧਾਂਜਲੀ ਭੇਟ ਕਰਨ ਪੁੱਜਦੇ ਹਨ। ਇਸ ਲਈ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ ਸਮੇਤ ਸਮੂਹ ਵਿਦਿਅਕ ਅਦਾਰਿਆਂ (ਸਰਕਾਰੀ/ਗੈਰ-ਸਰਕਾਰੀ) ਵਿਚ ਮਿਤੀ 20-08-2025 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। 

ਪਿਛਲੀ ਖ਼ਬਰ ਜੰਡਿਆਲਾ ਗੁਰੂ ਦੇ ਸੇਖੂਪੁਰਾ ਮੁਹੱਲਾ 'ਚ ਕਾਸੋ ਆਪ੍ਰੇਸ਼ਨ ਤਹਿਤ ਸ਼ੱਕ ਦੇ ਆਧਾਰ 'ਤੇ 6 ਵਿਅਕਤੀ ਕਾਬੂ ਅਗਲੀ ਖ਼ਬਰ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਤੇ ਗਿਆਨੀ ਗੌਹਰ ਵਿਚਾਲੇ ਸਹਿਮਤੀ ’ਤੇ ਐਡਵੋਕਟ ਧਾਮੀ ਨੇ ਸੰਤੁਸ਼ਟੀ ਪ੍ਰਗਟਾਈ