06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2025

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਹੋਈ ਰੱਦ

ਚੰਡੀਗੜ੍ਹ, 18 ਅਗਸਤ (ਕਪਲ ਵਧਵਾ/ਸੰਦੀਪ ਸਿੰਘ)-ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ...

ਅਜੀਤ ਡੈਸਕ 18-08-2025

ਚੰਡੀਗੜ੍ਹ, 18 ਅਗਸਤ (ਕਪਲ ਵਧਵਾ/ਸੰਦੀਪ ਸਿੰਘ)-ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫਤਾਰੀ ਹੋਈ ਸੀ। ਮੁਹਾਲੀ ਦੀ ਕੋਰਟ ਨੇ ਇਹ ਫੈਸਲਾ ਸੁਣਾਇਆ ਹੈ। ਫਿਲਹਾਲ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹੈ। 

ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਇਸ ਵੇਲੇ ਨਿਆਂਇਕ ਹਿਰਾਸਤ ਤਹਿਤ ਨਾਭਾ ਜੇਲ੍ਹ ‘ਚ ਬੰਦ ਹਨ। ਨਾਭਾ ਜੇਲ੍ਹ ਵਿਚ ਹੀ ਬਿਕਰਮ ਸਿੰਘ ਮਜੀਠੀਆ ਰਹਿਣਗੇ। ਆਮਦਨ ਤੋਂ ਵੱਧ ਜਾਇਦਾਦ ਕੇਸ ਵਿਚ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੁਹਾਲੀ ਕੋਰਟ ਵਿਚ ਸੁਣਵਾਈ ਸੀ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ 2025 ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਸੀ। 

ਪਿਛਲੀ ਖ਼ਬਰ ਪੀ.ਐਮ. ਨਰਿੰਦਰ ਮੋਦੀ ਵਲੋਂ ਰਾਸ਼ਟਰਪਤੀ ਪੁਤਿਨ ਨਾਲ ਹੋਈ ਗੱਲਬਾਤ 'ਤੇ ਟਵੀਟ ਸਾਂਝਾ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਪੱਛਮੀ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, 2 ਕੌਂਸਲਰ 'ਆਪ' 'ਚ ਸ਼ਾਮਿਲ