02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਪਿੰਡ ਘਰਿਆਲਾ 'ਚ ਕੋਠਾ ਭਾਰੀ ਮੀਂਹ ਕਾਰਨ ਡਿੱਗਿਆ

ਅਮਰਕੋਟ, 26 ਅਗਸਤ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਘਰਿਆਲਾ ਵਿਖੇ...

ਅਜੀਤ ਡੈਸਕ 26-08-2025

ਅਮਰਕੋਟ, 26 ਅਗਸਤ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਘਰਿਆਲਾ ਵਿਖੇ ਗਰੀਬ ਵਿਅਕਤੀ ਬਾਊ ਸਿੰਘ ਦਾ ਕੋਠਾ ਪੈ ਰਹੀ ਭਾਰੀ ਮੋਹਲੇਧਾਰ ਬਰਸਾਤ ਕਾਰਨ ਢਹਿ-ਢੇਰੀ ਹੋ ਗਿਆ। ਇਸ ਮੌਕੇ ਘਟਨਾ ਦਾ ਪਤਾ ਲੱਗਦਿਆਂ ਹੀ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਜਥੇਦਾਰ ਅੰਗਰੇਜ਼ ਸਿੰਘ ਨੇ ਪਹੁੰਚ ਕੇ ਗਰੀਬ ਵਿਅਕਤੀ ਨੂੰ ਦਿਲਾਸਾ ਦਿੱਤਾ ਤੇ ਪੰਜਾਬ ਸਰਕਾਰ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਰੰਤ ਇਸ ਵਿਅਕਤੀ ਦੀ ਬਾਂਹ ਫੜਨੀ ਚਾਹੀਦੀ ਹੈ ਕਿਉਂਕਿ ਮਿਹਨਤ ਮਜ਼ਦੂਰੀ ਕਰਕੇ ਗਰੀਬ ਵਿਅਕਤੀ ਵਲੋਂ ਲੋੜੀਂਦਾ ਬਣਾਇਆ ਘਰੇਲੂ ਸਾਮਾਨ ਟੁੱਟ-ਭੱਜ ਗਿਆ ਹੈ। ਸਾਬਕਾ ਸਰਪੰਚ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਦੇ ਨਾਲ-ਨਾਲ ਗਰੀਬਾਂ ਦੇ ਘਰ ਤੇ ਮਕਾਨਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਵੇ। 

ਪਿਛਲੀ ਖ਼ਬਰ 84 'ਚ ਸਿੱਖ ਵਿਰੋਧੀ ਦੰਗਿਆਂ 'ਚ ਸ਼ਹੀਦ ਹੋਏ ਸਿੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਵਲੋਂ ਨੌਕਰੀ ਦੇਣ ਦਾ ਐਲਾਨ ਸ਼ਲਾਘਾਯੋਗ ਕ... ਅਗਲੀ ਖ਼ਬਰ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਿਆ, ਯੂ.ਵੀ.ਡੀ.ਸੀ. ਨਹਿਰ 'ਚੋਂ ਨੈਸ਼ਨਲ ਹਾਈਵੇ 'ਤੇ ਆਇਆ ਪਾਣੀ