02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2025

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਰਾਵੀ ਦਰਿਆ ਦਾ ਜਾਇਜ਼ਾ ਲੈਣ ਲਈ ਅੱਧੀ ਰਾਤ ਪੁੱਜੇ ਪਿੰਡ ਘੋਹਨੇਵਾਲਾ

ਅਜਨਾਲਾ, 26 ਅਗਸਤ (ਗੁਰਪ੍ਰੀਤ ਸਿੰਘ ਢਿੱਲੋ)- ਅੱਜ ਅੱਧੀ ਰਾਤ ਨੂੰ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਮੌਜੂਦਾ ...

ਅਜੀਤ ਡੈਸਕ 26-08-2025

ਅਜਨਾਲਾ, 26 ਅਗਸਤ (ਗੁਰਪ੍ਰੀਤ ਸਿੰਘ ਢਿੱਲੋ)- ਅੱਜ ਅੱਧੀ ਰਾਤ ਨੂੰ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ 'ਤੇ ਪਿੰਡ ਘੋਹਨੇਵਾਲ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਅਤੇ ਐਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਵੀ ਹਾਜ਼ਰ ਸਨ। 'ਅਜੀਤ' ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਕਿਹਾ ਕਿ ਤੁਹਾਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਸਾਡੀ ਸਰਕਾਰ ਤੁਹਾਡੇ ਨਾਲ ਖੜੀ ਹੈ।

ਜ਼ਿਲ੍ਹਾ ਪੱਧਰ ਉੱਤੇ ਕਾਇਮ ਕੀਤੇ ਗਏ ਹੜ੍ਹ ਕੰਟਰੋਲ ਰੂਮ ਫੋਨ ਨੰਬਰ 0183-2229125, ਅਜਨਾਲਾ ਤਹਿਸੀਲ ਦੇ ਕੰਟਰੋਲ ਰੂਮ 01858-221102 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਅਤੇ ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਨੇ ਦੱਸਿਆ ਕਿ ਅਜਨਾਲਾ ਹਲਕੇ ਵਿਚ ਫਿਲਹਾਲ ਧੁਸੀ ਬੰਨ੍ਹ ਨੂੰ ਕੋਈ ਖ਼ਤਰਾ ਨਹੀਂ ਹੈ ਪਰ ਅਸੀਂ ਨੀਵੇਂ ਸਥਾਨ ਉੱਤੇ ਰਹਿ ਰਹੇ ਲੋਕਾਂ ਨੂੰ ਉੱਚੇ ਸਥਾਨ ਉੱਤੇ ਤਬਦੀਲ ਹੋਣ ਲਈ ਬੇਨਤੀ ਕਰ ਰਹੇ ਹਾਂ।

ਪਿਛਲੀ ਖ਼ਬਰ ਕੇਂਦਰ ਨੇ ਕਣਕ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਵਪਾਰੀਆਂ ਦੀ ਸਟਾਕ ਸੀਮਾ ਘਟਾਈ ਅਗਲੀ ਖ਼ਬਰ ਸ਼੍ਰੀਨਗਰ ਹਵਾਈ ਅੱਡੇ 'ਤੇ ਸਪਾਈਸਜੈੱਟ ਸਟਾਫ਼ 'ਤੇ ਤੋਂ ਬਾਅਦ ਡੀ.ਜੀ.ਸੀ.ਏ. ਨੇ ਫ਼ੌਜੀ ਅਧਿਕਾਰੀ ਨੂੰ 5 ਸਾਲਾਂ ਲਈ ਨੋ-ਫਲ...