02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2025

ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਘੋਨੇਵਾਲਾ ਸ਼ਹਿਜ਼ਾਦਾ ਅਤੇ ਬੇਦੀ ਛੰਨਾ ਵਿਖੇ ਧੁੱਸੀ ਬੰਨ ਵਿਚ ਪਿਆ ਪਾੜ

ਅਜਨਾਲਾ, ਰਮਦਾਸ, ਗੱਗੋਮਾਹਲ,(ਅੰਮ੍ਰਿਤਸਰ), 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ,ਵਾਹਲਾ,ਸੰਧੂ)-ਰਾਵੀ ਦਰਿਆ ਵਿਚ ਲਗਾਤਾਰ ਪਾਣੀ ਦਾ ਪੱਧਰ ਵਧਣ ਕਾਰਨ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਘੋਹਨੇਵਾਲਾ, ਸ਼ਹਿਜ਼ਾਦਾ ਅਤੇ ਬੇਦੀ ਛੰਨਾ ਨਜ਼ਦੀਕ ਧੁੱਸੀ ਬੰਨ ਵਿਚ ਪਾੜ...

ਅਜੀਤ ਡੈਸਕ 27-08-2025

ਅਜਨਾਲਾ, ਰਮਦਾਸ, ਗੱਗੋਮਾਹਲ,(ਅੰਮ੍ਰਿਤਸਰ), 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ,ਵਾਹਲਾ,ਸੰਧੂ)-ਰਾਵੀ ਦਰਿਆ ਵਿਚ ਲਗਾਤਾਰ ਪਾਣੀ ਦਾ ਪੱਧਰ ਵਧਣ ਕਾਰਨ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਘੋਹਨੇਵਾਲਾ, ਸ਼ਹਿਜ਼ਾਦਾ ਅਤੇ ਬੇਦੀ ਛੰਨਾ ਨਜ਼ਦੀਕ ਧੁੱਸੀ ਬੰਨ ਵਿਚ ਪਾੜ ਪੈ ਜਾਣ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਧੁਸੀਂ ਬੰਨ੍ਹ ਵਿਚ ਪਾੜ ਪੈ ਜਾਣ ਕਾਰਨ ਕਈ ਪਿੰਡਾਂ ਵਿਚ ਹੜ੍ਹ ਆਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ 9 ਮਿਲੀ ਜਾਣਕਾਰੀ ਅਨੁਸਾਰ ਪਿੰਡ ਘੋਨੇਵਾਲਾ ਦੇ ਵਿਚ ਰਾਵੀ ਦਰਿਆ ਦਾ ਪਾਣੀ ਪਹੁੰਚ ਚੁੱਕਾ ਹੈ। ਸਾਰੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੀ ਪ੍ਰਸ਼ਾਸਨਕ ਅਧਿਕਾਰੀਆਂ ਸਮੇਤ ਮੌਕੇ ’ਤੇ ਪਹੁੰਚੇ ਹੋਏ ਹਨ।

ਪਾੜ ਪੈ ਜਾਣ ਕਾਰਨ ਇਸ ਖੇਤਰ ਦੇ ਕਈ ਪਿੰਡਾਂ ਦੇ ਸੈਂਕੜੇ ਲੋਕ ਪਾਣੀ ਵਿਚ ਫਸ ਗਏ ਹਨ 9 ਇਕਦਮ ਪਾਣੀ ਜ਼ਿਆਦਾ ਆ ਜਾਣ ਕਾਰਨ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਦਾ ਮੌਕਾ ਹੀ ਨਹੀਂ ਮਿਲਿਆ 9ਐਨ.ਡੀ.ਆਰ. ਐਫ਼ ਦੀਆਂ ਟੀਮਾਂ ਵਲੋਂ ਮੌਕੇ ’ਤੇ ਪਹੁੰਚ ਕੇ ਲੋਕਾਂ ਅਤੇ ਉਹਨਾਂ ਦੇ ਮਾਲ ਡੰਗਰ ਨੂੰ ਪਾਣੀ ’ਚੋਂ ਬਾਹਰ ਕੱਢਿਆ ਜਾ ਰਿਹਾ ਹੈ 9 ਸਰਹੱਦੀ ਪਿੰਡਾਂ ਵਿਚ ਹੜ੍ਹਾਂ ਵਰਗੀ ਸਥਿਤੀ ਬਣ ਗਈ ਹੈ ਤੇ ਦੇਖਦਿਆਂ ਹੀ ਦੇਖਦਿਆਂ ਪਾਣੀ ਕਈ ਕਈ ਫੁੱਟ ਵੱਧ ਰਿਹਾ ਹੈ, ਜਿਸ ਕਾਰਨ ਲੋਕਾਂ ਦੀਆਂ ਮੁਸ਼Çਕਲਾਂ ਕਾਫੀ ਵੱਧ ਗਈਆਂ ਹਨ।

ਰਾਵੀ ਦੇ ਵਹਾਅ ਕਾਰਨ ਪੈਦਾ ਹੋਈ ਸਥਿਤੀ ਵਿਚ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਰਾਹਤ ਟੀਮਾਂ ਨਾਲ ਮੌਕੇ ’ਤੇ ਪੁੱਜੇ ਹੋਏ ਹਨ ।

ਪਿਛਲੀ ਖ਼ਬਰ ਹਰੀਕੇ ਹੈੱਡ ਵਰਕਸ ਵਿਚ ਪਾਣੀ ਦੀ ਆਮਦ 2 ਲੱਖ 73 ਹਜ਼ਾਰ ਕਿਊਸਿਕ, ਖ਼ਤਰਾ ਬਰਕਰਾਰ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ’ਤੋਂ ਟੁੱਟਿਆ ਧੁੱਸੀ ਬੰਨ੍ਹ