04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2025

ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਵਿਰੁੱਧ ਬੇਭਰੋਸਗੀ ਮਤਾ ਪਾਸ

ਰੂਪਨਗਰ, 27 ਅਗਸਤ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਦੇ ਪ੍ਰਧਾਨ ਸੰਜੇ ਵਰਮਾ ਵਿਰੁੱਧ ਅੱਜ...

ਅਜੀਤ ਡੈਸਕ 27-08-2025

ਰੂਪਨਗਰ, 27 ਅਗਸਤ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਦੇ ਪ੍ਰਧਾਨ ਸੰਜੇ ਵਰਮਾ ਵਿਰੁੱਧ ਅੱਜ ਬੁਲਾਈ ਗਈ ਵਿਸ਼ੇਸ਼ ਮੀਟਿੰਗ ਵਿਚ ਬੇਭਰੋਸੇ ਦਾ ਮਤਾ ਸਹਿਮਤੀ ਨਾਲ ਪਾਸ ਹੋ ਗਿਆ। ਮੀਟਿੰਗ ਵਿਚ ਕੁੱਲ 18 ਕੌਂਸਲਰਾਂ ਨੇ ਹਿੱਸਾ ਲਿਆ ਜਿਨ੍ਹਾਂ ਵਿਚ 16 ਕਾਂਗਰਸ ਤੇ 2 ਆਜ਼ਾਦ ਕੌਂਸਲਰ (ਆਮ ਆਦਮੀ ਪਾਰਟੀ ਦੇ ਸਮਰਥਕ) ਸ਼ਾਮਿਲ ਸਨ। ਸਭ ਨੇ ਹੱਥ ਖੜ੍ਹੇ ਕਰਕੇ ਮਤਾ ਪਾਸ ਕਰ ਦਿੱਤਾ। ਸੰਜੇ ਵਰਮਾ ਖੁਦ ਅਤੇ ਅਕਾਲੀ ਦਲ ਦੀ ਕੌਂਸਲਰ ਇਕਬਾਲ ਕੌਰ ਮੱਕੜ ਮੀਟਿੰਗ ਵਿਚ ਸ਼ਾਮਿਲ ਨਹੀਂ ਹੋਏ। ਕਾਂਗਰਸੀ ਕੌਂਸਲਰਾਂ ਦਾ ਕਹਿਣਾ ਹੈ ਕਿ ਵਰਮਾ ਦੀ ਅਗਵਾਈ ਹੇਠ ਨਗਰ ਕੌਂਸਲ ਦੀ ਕਾਰਗੁਜ਼ਾਰੀ ਠੱਪ ਹੋ ਗਈ ਸੀ, ਇਸ ਲਈ ਇਹ ਕਦਮ ਚੁੱਕਣਾ ਲਾਜ਼ਮੀ ਬਣ ਗਿਆ ਸੀ। 

ਪਿਛਲੀ ਖ਼ਬਰ ਅਮਰੀਕਾ 'ਚ ਭਾਰਤੀ ਪੰਜਾਬੀ ਡਰਾਈਵਰਾਂ ਦੇ ਲਾਇਸੈਂਸ ਰੱਦ ਹੋਣੇ ਬੰਦ ਕਰਵਾਏ ਜਾਣ - ਪ੍ਰੋ. ਬਡੂੰਗਰ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਨਗਰ ਕੀਰਤਨ ਜਮਸ਼ੇਦਪੁਰ ਟਾਟਾ ਨਗਰ ਤੋਂ ਰਾਂਚੀ...