11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਬਟਾਲਾ ਲਈ ਰਵਾਨਾ

ਸੁਲਤਾਨਪੁਰ ਲੋਧੀ, 29 ਅਗਸਤ (ਅਮਰਜੀਤ ਕੋਮਲ, ਨਰੇਸ਼ ਹੈਪੀ, ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਦੇ 538ਵੇਂ ਵਿਆਹ ਪੁਰਬ ਦੇ ਸੰਬੰਧ ਵਿਚ ਅੱਜ ਸਵੇਰੇ ਇਤਿਹਾਸਕ....

ਅਜੀਤ ਡੈਸਕ 29-08-2025

ਸੁਲਤਾਨਪੁਰ ਲੋਧੀ, 29 ਅਗਸਤ (ਅਮਰਜੀਤ ਕੋਮਲ, ਨਰੇਸ਼ ਹੈਪੀ, ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਦੇ 538ਵੇਂ ਵਿਆਹ ਪੁਰਬ ਦੇ ਸੰਬੰਧ ਵਿਚ ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਜੈਕਾਰਿਆਂ ਦੀ ਗੂੰਜ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਬਟਾਲਾ ਲਈ ਰਵਾਨਾ ਹੋਇਆ।


ਇਸ ਤੋਂ ਪਹਿਲਾਂ ਨਗਰ ਕੀਰਤਨ ਦੀ ਰਵਾਨਗੀ ਲਈ ਗੁਰਦੁਆਰਾ ਸਾਹਿਬ ਵਿਚ ਅਰਦਾਸ ਹੋਈ। ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਖ਼ੂਬਸੂਰਤ ਫੁੱਲਾਂ ਨਾਲ ਸਜਾਈ ਗਈ ਪਾਲਕੀ ਵਿਚ ਸਸ਼ੋਭਿਤ ਕੀਤਾ। ਇਸ ਮੌਕੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸਵਾਗਤ ਕੀਤਾ।


ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਐਸ.ਜੀ.ਪੀ.ਸੀ. ਦੇ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਬਟਾਲਾ ਤੋਂ ਆਏ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਗਾ, ਸੇਵਾ ਮੁਕਤ ਸਕੱਤਰ ਐਸ.ਜੀ.ਪੀ.ਸੀ. ਮਹਿੰਦਰ ਸਿੰਘ ਆਹਲੀ, ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਵਤਾਰ ਸਿੰਘ, ਸੇਵਾ ਮੁਕਤ ਮੈਨੇਜਰ ਜਰਨੈਲ ਸਿੰਘ ਬੂਲੇ, ਐਡਵੋਕੇਟ ਰਜਿੰਦਰ ਸਿੰਘ ਪਦਮ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ ਬਟਾਲਾ, ਗੁਰਜੋਤ ਸਿੰਘ ਪਦਮ, ਅਮਰੀਕ ਸਿੰਘ, ਦਰਸ਼ਨ ਸਿੰਘ, ਪ੍ਰੇਮ ਸਿੰਘ ਜੈਤੋ ਸਰਜਾ, ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਇੰਜ. ਸਵਰਨ ਸਿੰਘ, ਗੁਰਦੁਆਰਾ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਰਾਜਾ, ਦਿਲਬਾਗ ਸਿੰਘ ਗਿੱਲ, ਇੰਸਪੈਕਟਰ ਸੁਖਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਮੌਜੂਦ ਸਨ। ਇਸ ਮੌਕੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਮੈਡਮ ਅਲਕਾ ਕਾਲੀਆ ਨੇ ਦੁਸ਼ਾਲਾ ਵੀ ਭੇਟ ਕੀਤਾ। ਰੋਟਰੀ ਚੌਂਕ ’ਚ ਪੰਜਾਬ ਪੁਲਿਸ ਦੀ ਟੁਕੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ।

ਪਿਛਲੀ ਖ਼ਬਰ ਅਜਨਾਲਾ ਸ਼ਹਿਰ ’ਚ ਵੀ ਪੁਜਾ ਹੜ੍ਹ ਦਾ ਪਾਣੀ, ਸੁਖਬੀਰ ਸਿੰਘ ਬਾਦਲ ਤੇ ਸੁਨੀਲ ਜਾਖੜ ਅੱਜ ਕਰਨਗੇ ਦੌਰਾ ਅਗਲੀ ਖ਼ਬਰ ⭐ਮਾਣਕ-ਮੋਤੀ ⭐