12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਕੈਬਨਿਟ ਮੰਤਰੀ ਤਰੁਣਪ੍ਰੀਤ ਸੋਂਧ ਰਾਹਤ ਸਮਗਰੀ ਦੇ ਟਰੱਕ ਲੈ ਕੇ ਪਹੁੰਚੇ ਫਾਜ਼ਿਲਕਾ

ਫ਼ਾਜ਼ਿਲਕਾ, (ਬਲਜੀਤ ਸਿੰਘ), 29 ਅਗਸਤ- ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਸਤਲੁਜ ਕਰੀਕ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲਈ ਰਾਸ਼ਨ ਅਤੇ ਹੋਰ ਰਾਹਤ ਸਮੱਗਰੀ ਦੇ ਟਰੱਕ ਲੈ ਕੇ ਫਾਜ਼ਿਲਕਾ ਪਹੁੰਚੇ। ਇਥੇ ਉਨ੍ਹਾਂ ਵਲੋਂ ਫਾਜ਼ਿਲਕਾ ਦੇ ਸਥਾਨਕ ਡੀ. ਸੀ.....

ਅਜੀਤ ਡੈਸਕ 29-08-2025

ਫ਼ਾਜ਼ਿਲਕਾ, (ਬਲਜੀਤ ਸਿੰਘ), 29 ਅਗਸਤ- ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਸਤਲੁਜ ਕਰੀਕ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲਈ ਰਾਸ਼ਨ ਅਤੇ ਹੋਰ ਰਾਹਤ ਸਮੱਗਰੀ ਦੇ ਟਰੱਕ ਲੈ ਕੇ ਫਾਜ਼ਿਲਕਾ ਪਹੁੰਚੇ। ਇਥੇ ਉਨ੍ਹਾਂ ਵਲੋਂ ਫਾਜ਼ਿਲਕਾ ਦੇ ਸਥਾਨਕ ਡੀ. ਸੀ. ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਫਾਜ਼ਿਲਕਾ ਦੇ ਵਿਚ, ਜੋ ਪਾਣੀ ਦਾ ਪੱਧਰ ਹੈ, ਉਸ ਵਿਚ ਅੱਜ ਕੋਈ ਵਾਧਾ ਨਹੀਂ ਹੋਇਆ। ਉਨ੍ਹਾਂ ਵਲੋਂ ਸਤਲੁਜ ਕ੍ਰੀਕ ਦੇ ਨਾਲ ਲੱਗਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਕਿਸ਼ਤੀਆਂ ਰਾਹੀਂ ਐਨ.ਡੀ.ਆਰ.ਐਫ਼. ਦੀ ਟੀਮ ਦੇ ਨਾਲ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਵਲੋਂ ਹੜ ਪੀੜਤਾਂ ਤੱਕ ਰਾਸ਼ਨ ਸਮੱਗਰੀ ਪਹੁੰਚਾਈ ਗਈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੰਘ ਵਲੋਂ ਖਾਸ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਕਿਸੇ ਵੀ ਪੱਧਰ ’ਤੇ ਕੋਈ ਅਣ-ਗਹਿਲੀ ਨਾ ਵਰਤੀ ਜਾਵੇ। ਇਸ ਮੌਕੇ ਉਹਨਾਂ ਨਾਲ ਫਾਜ਼ਿਲਕਾ ਦੇ ਐਸ. ਐਸ. ਪੀ. ਗੁਰਮੀਤ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ।

ਪਿਛਲੀ ਖ਼ਬਰ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਸਾਰੇ ਮੈਂਬਰਾਂ ਵਲੋਂ ਇਕ ਮਹੀਨੇ ਦੀ ਤਨਖਾਹ ਦਾਨ ਦਾ ਫੈਸਲਾ ਅਗਲੀ ਖ਼ਬਰ ਹੜ੍ਹ ਦੇ ਪਾਣੀ ’ਚ ਘਿਰੇ ਪਿੰਡ ਰਣਸੀਕਾ ਤਲਾ ਦੇ ਲੋਕਾਂ ਦੀ ਅਜੇ ਤੱਕ ਪ੍ਰਸ਼ਾਸਨ ਨੇ ਨਹੀਂ ਲਈ ਕੋਈ ਸਾਰ