12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਮਹਾਨਕੋਸ਼ ਦੀ ਬੇਅਦਬੀ ਮਾਮਲੇ ਦੀ ਪੜਤਾਲ ਲਈ ਜਥੇਦਾਰ ਗੜਗੱਜ ਵਲੋਂ ਉੱਚ ਪੱਧਰੀ ਕਮੇਟੀ ਦਾ ਗਠਨ

ਅੰਮ੍ਰਿਤਸਰ, 29 ਅਗਸਤ (ਜਸਵੰਤ ਸਿੰਘ ਜੱਸ)-ਪੰਜਾਬੀ ਯੂਨੀਵਰਸਿਟੀ ਵਲੋਂ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ....

ਅਜੀਤ ਡੈਸਕ 29-08-2025

ਅੰਮ੍ਰਿਤਸਰ, 29 ਅਗਸਤ (ਜਸਵੰਤ ਸਿੰਘ ਜੱਸ)-ਪੰਜਾਬੀ ਯੂਨੀਵਰਸਿਟੀ ਵਲੋਂ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਕੀਤੀ ਬੇਅਦਬੀ ਮਾਮਲੇ ਦੀ ਪੜਤਾਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਇਕ ਹਫ਼ਤੇ ਵਿਚ ਸਮੁੱਚੇ ਘਟਨਾਕ੍ਰਮ ਦੀ ਰਿਪੋਰਟ ਸਕੱਤਰੇਤ ਸ੍ਰੀ ਅਕਾਲ ਤਖ਼ਤ ਵਿਖੇ ਸੌਂਪੇਗੀ। ਇਹ ਕਮੇਟੀ ਯੂਨੀਵਰਸਿਟੀ ਦੀ ਡਾ. ਗੰਡਾ ਸਿੰਘ ਪੰਜਾਬੀ ਰੈਫ਼ਰੈਂਸ ਲਾਇਬਰੇਰੀ ਵਿਖੇ ਦੁਰਲੱਭ ਸਾਹਿਤ ਤੇ ਗ੍ਰੰਥਾਂ ਦੀ ਸਾਂਭ-ਸੰਭਾਲ ਦੇ ਮੌਜੂਦਾ ਪ੍ਰਬੰਧ ਅਤੇ ਲਾਇਬਰੇਰੀ ਦੀ ਇਮਾਰਤ ਦੇ ਹਾਲ ਬਾਰੇ ਵੀ ਰਿਪੋਰਟ ਕਰੇਗੀ।

ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਪਰਮਵੀਰ ਸਿੰਘ, ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਦੇ ਡਾਇਰੈਕਟਰ ਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਵੀ ਸ਼ਾਮਿਲ ਕੀਤਾ ਹੈ। 

ਪਿਛਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਦਾ ਦੌਰਾ ਅਗਲੀ ਖ਼ਬਰ ਸਤਲੁਜ ਦਰਿਆ 'ਤੇ ਬਣੇ ਪੁੱਲ ਤੋਂ ਭਾਰੀ ਵਾਹਨਾਂ ਦੀ ਰੋਕ 'ਤੇ ਸਰਕਾਰੀ ਫ਼ਰਮਾਨ ਜਾਰੀ