18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਠਾਨਕੋਟ ਇਕ ਦੁਕਾਨ ’ਤੇ ਚਲੀਆਂ ਗੋਲੀਆਂ

ਪਠਾਨਕੋਟ, 30 ਅਗਸਤ (ਵਿਨੋਦ)- ਪਠਾਨਕੋਟ ਦੀ ਇਕ ਦੁਕਾਨ ’ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਚਲਦੇ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ....

ਅਜੀਤ ਡੈਸਕ 30-08-2025

ਪਠਾਨਕੋਟ, 30 ਅਗਸਤ (ਵਿਨੋਦ)- ਪਠਾਨਕੋਟ ਦੀ ਇਕ ਦੁਕਾਨ ’ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਚਲਦੇ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਢੰਗੂ ਰੋਡ ਦੇ ਬਿਜਲੀ ਘਰ ਦੇ ਸਾਹਮਣੇ ਇਕ ਬੰਦ ਦੁਕਾਨ ’ਤੇ ਰਾਤ ਵੇਲੇ ਕਿਸੇ ਸ਼ਰਾਰਤੀ ਅਨਸਰ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀਆਂ ਸ਼ਟਰ ਨੂੰ ਪਾਰ ਕਰਦੀਆਂ ਹੋਈਆਂ ਦੁਕਾਨ ਵਿਚ ਅੰਦਰ ਜਾ ਵੱਜੀਆਂ। ਹਾਲਾਂਕਿ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਫਿਲਹਾਲ ਪੁਲਿਸ ਥਾਣਾ ਡਵੀਜ਼ਨ ਨੰਬਰ ਦੋ ਦੇ ਐਸ. ਐਚ. ਓ. ਮਨਦੀਪ ਸਲਗੋਤਰਾ ਨੇ ਦੁਕਾਨ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਚੀਨ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਸੋਮਵਾਰ ਨੂੰ ਹੋਵੇਗਾ ਫ਼ੈਸਲਾ