18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਸ਼ਨ ਸਮੱਗਰੀ ਲੈ ਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 30 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ...

ਅਜੀਤ ਡੈਸਕ 30-08-2025

ਅੰਮ੍ਰਿਤਸਰ, 30 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਵੱਡੇ ਪੱਧਰ ‘ਤੇ ਰਾਸ਼ਨ ਸਮੱਗਰੀ ਵੰਡੀ ਗਈ। ਡੇਰਾ ਬਾਬਾ ਨਾਨਕ, ਰਮਦਾਸ ਆਦਿ ਇਲਾਕਿਆਂ ਦੇ ਪਿੰਡ ਹੜ੍ਹਾਂ ਦੀ ਵੱਡੀ ਮਾਰ ਹੇਠ ਹਨ। ਇਨ੍ਹਾਂ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬਾਨ ਵਲੋਂ ਲੰਗਰ ਅਤੇ ਜ਼ਰੂਰੀ ਵਸਤਾਂ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ।

ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਹੜ੍ਹ ਪੀੜਤਾਂ ਦੇ ਦੁੱਖ ਨੂੰ ਵੰਡਾਉਣ ਲਈ ਇਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ ਅਤੇ ਚੱਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਹੜ੍ਹ ਪੀੜਤਾਂ ਤੱਕ ਰਾਸ਼ਨ ਪਹੁੰਚਣ ਲਈ ਪ੍ਰਬੰਧਕਾਂ ਦੀ ਡਿਊਟੀ ਲਗਾਈ, ਜਿਸ ਤਹਿਤ ਅੱਜ ਸੁੱਕੀ ਰਸਦ ਦੀਆਂ ਗੱਡੀਆਂ ਸ੍ਰੀ ਦਰਬਾਰ ਸਾਹਿਬ ਤੋਂ ਇਨ੍ਹਾਂ ਇਲਾਕਿਆਂ ਲਈ ਰਵਾਨਾ ਕੀਤੀਆਂ ਗਈਆਂ। ਉਨ੍ਹਾਂ ਨੇ ਆਪ ਵੀ ਇਲਾਕੇ ਦੇ ਸਾਰੇ ਪਿੰਡਾਂ ਵਿਚ ਰਾਸ਼ਨ ਵੰਡਿਆ ਅਤੇ ਵਚਨਬੱਧਤਾ ਪ੍ਰਗਟਾਈ ਕਿ ਇਸ ਆਫਤ ਦੇ ਖਤਮ ਹੋਣ ਤੱਕ ਸ਼੍ਰੋਮਣੀ ਕਮੇਟੀ ਵਲੋਂ ਲੋੜੀਂਦੀਆਂ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ। 

ਪਿਛਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਰਮਦਾਸ ਪੁੱਜੇ ਅਗਲੀ ਖ਼ਬਰ ਨਾਮਧਾਰੀ ਸੰਸਥਾ ਦੇ ਮੁਖੀ ਵਲੋਂ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਨਾਲ ਲੈ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ