19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪਠਾਨਕੋਟ 'ਚ 1 ਸਤੰਬਰ ਨੂੰ ਲੋਕਲ ਛੁੱਟੀ ਦਾ ਐਲਾਨ

ਪਠਾਨਕੋਟ, 30 ਅਗਸਤ (ਸੰਧੂ)-ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਿਤੀ 01.09.2025 ਦਿਨ...

ਅਜੀਤ ਡੈਸਕ 30-08-2025

ਪਠਾਨਕੋਟ, 30 ਅਗਸਤ (ਸੰਧੂ)-ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਿਤੀ 01.09.2025 ਦਿਨ ਸੋਮਵਾਰ ਨੂੰ ਹਰ ਸਾਲ ਦੀ ਤਰ੍ਹਾਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ 'ਤੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ, ਬਾਰਠ ਸਾਹਿਬ (ਜ਼ਿਲ੍ਹਾ ਪਠਾਨਕੋਟ) ਵਿਖੇ ਨਤਮਸਤਕ ਹੋਣ ਲਈ ਆਉਂਦੀਆਂ ਹਨ। ਇਸ ਲਈ ਸੰਗਤਾਂ ਦੀ ਧਾਰਮਿਕ ਆਸਥਾ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉੱਪਲ ਵਲੋਂ ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਸਾਰੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ ਸਮੇਤ ਸਮੂਹ ਵਿੱਦਿਅਕ ਅਦਾਰਿਆਂ (ਸਰਕਾਰੀ/ਗੈਰ-ਸਰਕਾਰੀ) ਵਿਚ ਮਿਤੀ 01.09.2025 ਨੂੰ ਲੋਕਲ ਛੁੱਟੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਜਿਹੜੇ ਸਕੂਲਾਂ ਅਤੇ ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ ਪ੍ਰੈਕਟੀਕਲ ਦੀ ਪ੍ਰੀਖਿਆ ਹੋਈ ਹੈ, 'ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ। 

ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਭਾਰੀ ਵਰਖ਼ਾ ਨਾਲ ਹੜ੍ਹ ਰਾਹਤ ਕੰਮ ਬੁਰੀ ਤਰ੍ਹਾਂ ਹੋਏ ਪ੍ਰਭਾਵਿਤ ਅਗਲੀ ਖ਼ਬਰ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪੁੱਜੇ ਸ. ਸੁਖਬੀਰ ਸਿੰਘ ਬਾਦਲ