02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2025

ਭਾਖੜਾ ਤੋਂ ਵਾਧੂ ਪਾਣੀ ਛੱਡਣ ਦੇ ਮਾਮਲੇ ’ਚ ਪੰਜਾਬ ਦਾ ਸਖ਼ਤ ਵਿਰੋਧ

ਚੰਡੀਗੜ੍ਹ, 19 ਸਤੰਬਰ (ਸੰਦੀਪ ਸਿੰਘ)- ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ....

ਅਜੀਤ ਡੈਸਕ 19-09-2025

ਚੰਡੀਗੜ੍ਹ, 19 ਸਤੰਬਰ (ਸੰਦੀਪ ਸਿੰਘ)- ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ ਸਖ਼ਤ ਵਿਰੋਧ ਕੀਤਾ ਹੈ। ਸਰਕਾਰ ਨੇ ਸਿਰਫ਼ ਪੰਜ ਹਜ਼ਾਰ ਕਿਊਸਕ ਹੋਰ ਵਾਧੂ ਪਾਣੀ ਛੱਡਣ ਦੀ ਇਜਾਜ਼ਤ ਦਿੱਤੀ, ਜਦੋਂ ਕਿ ਬੀ. ਬੀ. ਐੱਮ. ਬੀ. 70 ਹਜ਼ਾਰ ਕਿਊਸਿਕ ਪਾਣੀ ਛੱਡਣਾ ਚਾਹੁੰਦਾ ਸੀ। ਪੰਜਾਬ ਦੇ ਵਿਰੋਧ ਤੋਂ ਬਾਅਦ ਹੁਣ ਬੋਰਡ ਵਲੋਂ 5 ਹਜ਼ਾਰ ਕਿਊਸਿਕ ਵਾਧੂ ਪਾਣੀ ਛੱਡਣ ’ਤੇ ਸਹਿਮਤੀ ਬਣੀ ਹੈ, ਜਿਸ ਨਾਲ ਹੁਣ 45 ਹਜ਼ਾਰ ਕਿਊਸਿਕ ਪਾਣੀ ਹੀ ਛੱਡਿਆ ਜਾਵੇਗਾ।

ਇਸ ਮੀਟਿੰਗ ’ਚ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਬੀ. ਬੀ .ਐਮ. ਬੀ. ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਭਾਖੜਾ ਡੈਮ ਦੀ ਸੁਰੱਖਿਆ ਦੇ ਮੱਦੇਨਜ਼ਰ ਡੈਮ ’ਚੋਂ ਫ਼ੌਰੀ ਵੱਧ ਪਾਣੀ ਛੱਡੇ ਜਾਣ ਦਾ ਮਾਮਲਾ ਉੱਠਿਆ। ਭਾਖੜਾ ਡੈਮ ’ਚ ਇਸ ਵੇਲੇ ਪਾਣੀ ਦਾ ਪੱਧਰ 1677 ਫੁੱਟ ਹੈ।

 

ਪਿਛਲੀ ਖ਼ਬਰ ਜੰਮੂ ਕਸ਼ਮੀਰ: ਅੱਤਵਾਦ ਨਾਲ ਸੰਬੰਧਿਤ ਮਾਮਲੇ ’ਚ ਇਕ ਲੋੜੀਂਦਾ ਦੋਸ਼ੀ ਕਾਬੂ ਅਗਲੀ ਖ਼ਬਰ ਫਗਵਾੜਾ ਸ਼ਹਿਰ ਦੇ ਇਕ ਹੋਟਲ ’ਤੇ ਪੁਲਿਸ ਦੀ ਵੱਡੀ ਛਾਪੇਮਾਰੀ, 39 ਵਿਅਕਤੀ ਗਿ੍ਫ਼ਤਾਰ