08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਜੁਡੀਸ਼ੀਅਲ ਕਮਿਸ਼ਨ ਬਣਾ ਕੇ ਮਾਣਯੋਗ ਸੁਪਰੀਮ ਕੋਰਟ ਦੇ ਜੱਜ ਕੋਲੋਂ ਪੰਜਾਬ 'ਚ ਆਏ ਹੜ੍ਹਾਂ ਦੀ ਜਾਂਚ ਕਰਵਾਈ ਜਾਵੇ - ਵਿਕਰਮਜੀਤ ਸਿੰਘ ਸਾਹਨੀ

ਅਜਨਾਲਾ, ਗੱਗੋਮਾਹਲ, ਰਮਦਾਸ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ...

ਅਜੀਤ ਡੈਸਕ 21-09-2025

ਅਜਨਾਲਾ, ਗੱਗੋਮਾਹਲ, ਰਮਦਾਸ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਨੰਗਲ ਸੋਹਲ ਵਿਖੇ ਪਿਛਲੇ ਦਿਨੀਂ ਆਏ ਭਿਆਨਕ ਹੜ੍ਹਾਂ ਦੌਰਾਨ ਖੇਤਾਂ ਵਿਚ ਜਮ੍ਹਾਂ ਹੋਈ ਰੇਤ ਨੂੰ ਸਨ ਫਾਊਂਡੇਸ਼ਨ ਦੀ ਤਰਫੋਂ ਬਾਹਰ ਕੱਢਣ ਦੀ ਸ਼ੁਰੂਆਤ ਕਰਨ ਸਮੇਂ ਰਾਜ ਸਭਾ ਮੈਂਬਰ ਪਦਮਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਜਿਥੇ ਵੱਡਾ ਨੁਕਸਾਨ ਹੋਇਆ ਹੈ, ਉਥੇ ਹੀ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਅੰਦਰ 40,000 ਏਕੜ ਫਸਲਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈI

ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਪੰਜਾਬ ਵਿਚ ਜੋ ਭਿਆਨਕ ਹੜ੍ਹ ਆਏ ਹਨ, ਉਸ ਦੀ ਜੁਡੀਸ਼ੀਅਲ ਕਮਿਸ਼ਨ ਬਣਾ ਕੇ ਮਾਣਯੋਗ ਸੁਪਰੀਮ ਕੋਰਟ ਦੇ ਜੱਜ ਕੋਲੋਂ ਜਾਂਚ ਕਰਵਾ ਕੇ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚੋਂ ਰੇਤਾ ਬਾਹਰ ਕੱਢਣ ਤੱਕ ਸਨ ਫਾਊਂਡੇਸ਼ਨ ਵਲੋਂ ਉਪਰਾਲੇ ਜਾਰੀ ਰਹਿਣਗੇ ਅਤੇ ਇਹ ਜੇ.ਸੀ.ਬੀ. ਮਸ਼ੀਨਾਂ ਅਤੇ ਟਰੈਕਟਰ ਇਥੇ ਹੀ ਕੰਮ ਕਰਨਗੇ I ਫਾਊਂਡੇਸ਼ਨ ਵਲੋਂ ਹੜ੍ਹ ਪ੍ਰਭਾਵਿਤ ਖੇਤਾਂ ਵਿਚੋਂ ਰੇਤ ਕੱਢਣ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਜ ਸਭਾ ਮੈਂਬਰ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ ਗਿਆ ਅਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ I ਇਸ ਮੌਕੇ ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ, ਪ੍ਰਧਾਨ ਹਰਪਾਲ ਸਿੰਘ ਸਿੰਧੀ ਰਮਦਾਸ, ਹੀਰਾ ਸਿੰਘ ਨੰਗਲ ਸੋਹਲ ਅਤੇ ਸਰਪੰਚ ਰਾਜਵਿੰਦਰ ਸਿੰਘ ਰਾਜਾ ਪੰਜਗਰਾਈਂ ਵਾਹਲਾ ਆਦਿ ਹਾਜ਼ਰ ਸਨI 

ਪਿਛਲੀ ਖ਼ਬਰ ਮਹਿੰਦਰ ਸਿੰਘ ਕੇਪੀ ਦੇ ਬੇਟੇ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਣ ਪੁੱਜੇ ਡੇਰਾ ਬਿਆਸ ਮੁਖੀ ਅਗਲੀ ਖ਼ਬਰ ਅੱਜ ਦੇ ਭਾਰਤ-ਪਾਕਿ ਮੈਚ 'ਚ ਭਾਰਤੀ ਗੇਂਦਬਾਜ਼ ਹੋਰ ਵਧੀਆ ਪ੍ਰਦਰਸ਼ਨ ਕਰਨਗੇ - ਭਾਰਤੀ ਪ੍ਰਸ਼ੰਸਕ