08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਿੰਡ ਠੇਠਰਕੇ ਤੋਂ 10 ਕਿਲੋ ਹੈਰੋਇਨ ਬਰਾਮਦ

ਡੇਰਾ ਬਾਬਾ ਨਾਨਕ, 21 ਸਤੰਬਰ (ਹੀਰਾ ਸਿੰਘ ਮਾਂਗਟ)-ਭਾਵੇਂ ਕਿ ਬੀ.ਐਸ.ਐਫ. ਅਤੇ ਪੁਲਿਸ ਵਲੋਂ ਸਰਹੱਦੀ ਇਲਾਕੇ...

ਅਜੀਤ ਡੈਸਕ 21-09-2025

ਡੇਰਾ ਬਾਬਾ ਨਾਨਕ, 21 ਸਤੰਬਰ (ਹੀਰਾ ਸਿੰਘ ਮਾਂਗਟ)-ਭਾਵੇਂ ਕਿ ਬੀ.ਐਸ.ਐਫ. ਅਤੇ ਪੁਲਿਸ ਵਲੋਂ ਸਰਹੱਦੀ ਇਲਾਕੇ ਅੰਦਰ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਹੋਏ ਹਨ ਪਰ ਪਾਕਿਸਤਾਨ ਤੋਂ ਆਉਣ ਵਾਲੀ ਹੈਰੋਇਨ ਦੀਆਂ ਖੇਪਾਂ ਨਿਰਵਿਘਨ ਜਾਰੀ ਹਨ। ਅੱਜ ਤੜਕੇ ਬੀ.ਐਸ.ਐਫ. ਅਤੇ ਪੁਲਿਸ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਇਲਾਕੇ ਅੰਦਰ ਚਲਾਏ ਸਾਂਝੇ ਸਰਚ ਅਭਿਆਨ ਦੌਰਾਨ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਠੇਠਰਕੇ ਦੇ ਖੇਤਾਂ ਵਿਚੋਂ ਪਾਕਿਸਤਾਨ ਵਲੋਂ ਡ੍ਰੋਨ ਰਾਹੀਂ ਭੇਜੀ ਗਈ 10 ਕਿਲੋ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਡੀ.ਐਸ.ਪੀ. ਜੋਗਾ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਕੋਲੋਂ ਦੋ ਮੋਟਰਸਾਈਕਲ ਤੇ 3 ਮੋਬਾਇਲ ਵੀ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਹੈਰੋਇਨ ਸਮੇਤ ਉਕਤ ਵਿਅਕਤੀਆਂ ਨੂੰ ਕਬਜ਼ੇ ਵਿਚ ਲੈਣ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਪਿਛਲੀ ਖ਼ਬਰ ਗਾਜ਼ਾ 'ਤੇ ਹਮਲੇ 'ਚ 91 ਲੋਕਾਂ ਦੀ ਮੌਤ ਮਗਰੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਲਾਡੋਵਾਲ ਟੋਲ-ਪਲਾਜ਼ਾ ਨੂੰ ਕਰਵਾਇਆ ਟੋਲ ਫ੍ਰੀ