10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪ੍ਰਸਿੱਧ ਸੰਗੀਤਕਾਰ ਚਰਨਜੀਤ ਅਹੂਜਾ ਨਹੀਂ ਰਹੇ

ਚੰਡੀਗੜ੍ਹ, 21 ਸਤੰਬਰ - ਪ੍ਰਸਿੱਧ ਮਿਊਜ਼‍ਿਕ ਡਾਇਰੈਕਟਰ ਚਰਨਜੀਤ ਅਹੂਜਾ ਦੇ ਦਿਹਾਂਤ ਹੋਣ ਦੀ ਖ਼ਬਰ ਹੈ। ਉਨ੍ਹਾਂ ਨੇ ਮੁਹਾਲੀ ਸਥਿਤ ਆਪਣੇ ਘਰ ਵਿਚ ਆਖ਼ਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਹ...

ਅਜੀਤ ਡੈਸਕ 21-09-2025

ਚੰਡੀਗੜ੍ਹ, 21 ਸਤੰਬਰ - ਪ੍ਰਸਿੱਧ ਮਿਊਜ਼‍ਿਕ ਡਾਇਰੈਕਟਰ ਚਰਨਜੀਤ ਅਹੂਜਾ ਦੇ ਦਿਹਾਂਤ ਹੋਣ ਦੀ ਖ਼ਬਰ ਹੈ। ਉਨ੍ਹਾਂ ਨੇ ਮੁਹਾਲੀ ਸਥਿਤ ਆਪਣੇ ਘਰ ਵਿਚ ਆਖ਼ਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਭਿਆਨਕ ਬਿਮਾਰੀ ਦੇ ਨਾਲ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਪੀ.ਜੀ.ਆਈ. ਤੋਂ ਚੱਲ ਰਿਹਾ ਸੀ। ਪਰਿਵਾਰ ਰੋਹਤਕ ਦਾ ਵਾਸੀ ਸੀ ਅਤੇ ਸੰਗੀਤ ਨੂੰ ਸਮਰਪਿਤ ਰੂਹ ਸੀ। ਇਨ੍ਹਾਂ ਬਹੁਤ ਸਾਰੇ ਪੰਜਾਬੀ ਦੇ ਗਾਇਕਾਂ ਨੂੰ ਉੱਚ ਕੋਟੀ ਦੇ ਗਾਇਕ ਬਣਾਇਆ ਹੈ।

ਇਸ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਗੀਤ ਸਮਰਾਟ ਉਸਤਾਦ ਚਰਨਜੀਤ ਅਹੂਜਾ ਸਾਬ੍ਹ ਦਾ ਚਲੇ ਜਾਣਾ ਸੰਗੀਤ ਇੰਡਸਟਰੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਹੂਜਾ ਸਾਬ੍ਹ ਵਲੋਂ ਬਣਾਈਆਂ ਧੁਨਾਂ ਹਮੇਸ਼ਾ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰਦੀਆਂ ਰਹਿਣਗੀਆਂ। ਸਚਿਨ ਅਹੂਜਾ ਸਮੇਤ ਪਰਿਵਾਰ ਤੇ ਚਾਹੁਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਰੂਹ ਨੂੰ ਚਰਨਾਂ ‘ਚ ਥਾਂ ਦੇਣ।

ਪਿਛਲੀ ਖ਼ਬਰ ਏਸ਼ੀਆ ਕੱਪ : ਪਾਕਿਸਤਾਨ ਨੇ ਗਵਾਈ 5ਵੀਂ ਵਿਕਟ, ਮੁਹੰਮਦ ਨਵਾਜ਼ 21 (19 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਏਸ਼ੀਆ ਕੱਪ : ਪਾਕਿਸਤਾਨ ਨੇ ਗਵਾਈ ਚੌਥੀ ਵਿਕਟ, ਸਾਹਿਬਜ਼ਾਦਾ ਫਰਹਾਨ 58 (44 ਗੇਂਦਾਂ) ਦੌੜਾਂ ਬਣਾ ਕੇ ਆਊਟ