11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪਟਾਕਿਆਂ ’ਤੇ ਪਾਬੰਦੀ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ, 22 ਸਤੰਬਰ- ਸੁਪਰੀਮ ਕੋਰਟ ਅੱਜ ਦਿੱਲੀ ਵਿਚ ਪਟਾਕਿਆਂ ’ਤੇ ਪਾਬੰਦੀ ਲਗਾਉਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਪਟੀਸ਼ਨ ’ਤੇ ਆਖਰੀ...

ਅਜੀਤ ਡੈਸਕ 22-09-2025

ਨਵੀਂ ਦਿੱਲੀ, 22 ਸਤੰਬਰ- ਸੁਪਰੀਮ ਕੋਰਟ ਅੱਜ ਦਿੱਲੀ ਵਿਚ ਪਟਾਕਿਆਂ ’ਤੇ ਪਾਬੰਦੀ ਲਗਾਉਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਪਟੀਸ਼ਨ ’ਤੇ ਆਖਰੀ ਸੁਣਵਾਈ 12 ਸਤੰਬਰ ਨੂੰ ਹੋਈ ਸੀ।

ਸੁਣਵਾਈ ਦੌਰਾਨ ਚੀਫ਼ ਜਸਟਿਸ ਬੀ.ਆਰ. ਗਵਈ ਨੇ ਕਿਹਾ ਕਿ ਜੇਕਰ ਦਿੱਲੀ-ਐਨ.ਸੀ.ਆਰ. ਦੇ ਸ਼ਹਿਰਾਂ ਨੂੰ ਸਾਫ਼ ਹਵਾ ਦਾ ਅਧਿਕਾਰ ਹੈ ਤਾਂ ਦੂਜੇ ਸ਼ਹਿਰਾਂ ਦੇ ਲੋਕਾਂ ਨੂੰ ਕਿਉਂ ਨਹੀਂ? ਪ੍ਰਦੂਸ਼ਣ ਕੰਟਰੋਲ ’ਤੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੀ.ਜੇ.ਆਈ. ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੀ ਬੈਂਚ ਨੇ ਕਿਹਾ ਕਿ ਜੇਕਰ ਪਟਾਕਿਆਂ ’ਤੇ ਪਾਬੰਦੀ ਲਗਾਉਣੀ ਹੈ, ਤਾਂ ਇਸ ’ਤੇ ਦੇਸ਼ ਭਰ ਵਿਚ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਫ਼ ਹਵਾ ਦਾ ਅਧਿਕਾਰ ਸਿਰਫ਼ ਦਿੱਲੀ-ਐਨ.ਸੀ.ਆਰ. ਤੱਕ ਸੀਮਤ ਨਹੀਂ ਹੋ ਸਕਦਾ, ਸਗੋਂ ਪੂਰੇ ਦੇਸ਼ ਦੇ ਨਾਗਰਿਕਾਂ ਨੂੰ ਇਸ ਦਾ ਆਨੰਦ ਮਾਣਨਾ ਚਾਹੀਦਾ ਹੈ।

ਅਦਾਲਤ ਨੇ ਕਿਹਾ ਕਿ ਕੋਈ ਵੀ ਵਾਤਾਵਰਣ ਨੀਤੀ ਪੂਰੇ ਦੇਸ਼ ’ਤੇ ਲਾਗੂ ਹੋਣੀ ਚਾਹੀਦੀ ਹੈ। ਅਸੀਂ ਸਿਰਫ਼ ਦਿੱਲੀ ਲਈ ਨੀਤੀ ਨਹੀਂ ਬਣਾ ਸਕਦੇ ਕਿਉਂਕਿ ਦੇਸ਼ ਦਾ ਕੁਲੀਨ ਵਰਗ ਉੱਥੇ ਰਹਿੰਦਾ ਹੈ।

ਦਰਅਸਲ ਸੁਪਰੀਮ ਕੋਰਟ ਦੇ 3 ਅਪ੍ਰੈਲ, 2025 ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿਚ ਦਿੱਲੀ-ਐਨ.ਸੀ.ਆਰ. ਵਿਚ ਪਟਾਕਿਆਂ ਦੀ ਵਿਕਰੀ, ਸਟੋਰੇਜ, ਆਵਾਜਾਈ ਅਤੇ ਨਿਰਮਾਣ ’ਤੇ ਪੂਰੀ ਤਰ੍ਹਾਂ ਪਾਬੰਦੀ ਦੇ ਹੁਕਮ ਵਿਚ ਸੋਧ ਕਰਨ ਦੀ ਮੰਗ ਕੀਤੀ ਗਈ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਹੜ ਪੀੜਤ ਰਾਹਤ ਫੰਡ ਵਿਚੋਂ ਖਰਚ ਦਾ ਹਿਸਾਬ ਨਾਲੋਂ ਨਾਲ ਵੈਬਸਾਈਟ ’ਤੇ ਜਾਰੀ ਕੀਤਾ ਜਾਵੇਗਾ- ਧਾਮੀ ਅਗਲੀ ਖ਼ਬਰ ਭਾਰਤ ਬਿਨਾਂ ਕੋਈ ਹਮਲਾਵਰ ਕਦਮ ਚੁੱਕੇ ਲੈ ਲਵੇਗਾ ਪੀ.ਓ.ਕੇ. ਦਾ ਕੰਟਰੋਲ- ਰਾਜਨਾਥ ਸਿੰਘ