11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸ਼੍ਰੋਮਣੀ ਕਮੇਟੀ ਵਲੋਂ ਹੜ ਪੀੜਤ ਰਾਹਤ ਫੰਡ ਵਿਚੋਂ ਖਰਚ ਦਾ ਹਿਸਾਬ ਨਾਲੋਂ ਨਾਲ ਵੈਬਸਾਈਟ ’ਤੇ ਜਾਰੀ ਕੀਤਾ ਜਾਵੇਗਾ- ਧਾਮੀ

ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹੜ2 ਪੀੜਤਾਂ ਦੀ ਸਹਾਇਤਾ ਲਈ ਸ਼ੁਰੂ ਕੀਤੇ ਕਾਰਜਾਂ ਵਿਚ ਸਿੱਖ ਸੰਗਤਾਂ ਵਲੋਂ....

ਅਜੀਤ ਡੈਸਕ 22-09-2025

ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹੜ2 ਪੀੜਤਾਂ ਦੀ ਸਹਾਇਤਾ ਲਈ ਸ਼ੁਰੂ ਕੀਤੇ ਕਾਰਜਾਂ ਵਿਚ ਸਿੱਖ ਸੰਗਤਾਂ ਵਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਮੈਂ ਦੱਸਿਆ ਕਿ ਹੁਣ ਤੱਕ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਮੁਲਾਜ਼ਮਾਂ ਸਮੇਤ ਪੀੜਤਾਂ ਤੇ ਰਾਹਤ ਫੰਡ ਲਈ 6 ਕਰੋੜ 9 ਲੱਖ ਦੇ ਕਰੀਬ ਮਾਇਆ ਇਕੱਤਰ ਹੋਈ ਹੈ, ਜਿਸ ਵਿਚੋਂ ਕਰੀਬ ਸਵਾ ਕਰੋੜ ਰੁਪਏ ਹੁਣ ਤੱਕ ਲਈ ਖਰਚੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਕੋਰੀਡੋਰ ਵਾਲੇ ਵਨ ਦੀ ਮੁਰੰਮਤ ਲਈ ਸ਼੍ਰੋਮਣੀ ਕਮੇਟੀ ਵਲੋਂ ਹੁਣ ਤੱਕ 11 ਹਜ਼ਾਰ ਲੀਟਰ ਡੀਜ਼ਲ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੁਣ ਸਰਦੀਆਂ ਦੇ ਆ ਰਹੇ ਮੌਸਮ ਨੂੰ ਮੁੱਖ ਰੱਖਦਿਆਂ ਹੜ੍ਹ ਪੀੜਤਾਂ ਤੇ ਲੋੜਵੰਦਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਵਧੀਆ ਕੰਬਲ ਅਤੇ ਗੱਦੇ ਵੀ ਮੁਹਈਆ ਕਰਵਾਏ ਜਾਣਗੇ।

ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ਵਿਚ ਬੱਚਿਆਂ ਨੂੰ ਪੁਸਤਕਾਂ ਕਰਵਾਈਆਂ ਜਾਣਗੀਆਂ ਅਤੇ ਫ਼ੀਸਾਂ ਵੀ ਮੁਆਫ਼ ਕੀਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਠੇਕੇ ’ਤੇ ਵਾਹੁਣ ਵਾਲੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੇ ਮਾਮਲੇ ਨੂੰ ਮੁਆਫ਼ ਕਰਨ ਬਾਰੇ ਆਉਂਦੇ ਅੰਤ੍ਰਿੰਗ ਕਮੇਟੀ ਵਿਚ ਵਿਚਾਰ ਚਰਚਾ ਕਰਕੇ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤ ਰਾਹਤ ਫੰਡ ਦਾ ਹਿਸਾਬ ਨਾਲੋਂ ਨਾਲ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ’ਤੇ ਸੰਗਤਾਂ ਨੂੰ ਦੱਸਿਆ ਜਾਵੇਗਾ। ਐਡਵੋਕੇਟ ਧਾਮੀ ਨੇ ਦੱਸਿਆ ਕਿ 350 ਸਾਲਾਂ ਸ਼ਤਾਬਦੀ ਦੇ ਸੰਬੰਧ ਵਿਚ 18 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਦਿੱਲੀ ਵਿਚ ਕੌਂਮਾਂਤਰੀ ਪੱਧਰ ਦਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ।

ਪਿਛਲੀ ਖ਼ਬਰ ਡੇਰਾਬਸੀ ਦੀ ਭਾਂਖਰਪੁਰ ਗੁਰੂ ਨਾਨਕ ਕਲੋਨੀ ਵਿਚ ਘਰ ’ਚ ਵੜ ਕੇ ਮਾਰੀ ਗੋਲੀ ਅਗਲੀ ਖ਼ਬਰ ਪਟਾਕਿਆਂ ’ਤੇ ਪਾਬੰਦੀ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ