12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

ਪਟਿਆਲਾ, 23 ਸਤੰਬਰ (ਅਮਨਦੀਪ ਸਿੰਘ)- ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਹਰਮੇਲ ਸਿੰਘ ਟੌਹੜਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ...

ਅਜੀਤ ਡੈਸਕ 23-09-2025

ਪਟਿਆਲਾ, 23 ਸਤੰਬਰ (ਅਮਨਦੀਪ ਸਿੰਘ)- ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਹਰਮੇਲ ਸਿੰਘ ਟੌਹੜਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਟੌਹੜਾ ਵਿਚ ਕੀਤਾ ਜਾਏਗਾ। ਅੰਤਿਮ ਰਸਮਾਂ ਦੇ ਵਿਚ ਸ਼ਾਮਿਲ ਹੋਣ ਦੇ ਲਈ ਜਿਥੇ ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਪਹੁੰਚੇ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਅਤੇ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੀ ਪਹੁੰਚੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਤੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਪਹੁੰਚ ਚੁੱਕੇ ਹਨ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਗਲੀ ਖ਼ਬਰ ਹਿਮਾਚਲ ਵਿਚ ਅੰਨ੍ਹੇਵਾਹ ਵਿਕਾਸ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ