24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2025

ਇਕ ਗਲੋਕ,ਇਕ 30 ਬੋਰ ਪਿਸਤੌਲ, ਮੈਗਜ਼ੀਨਾਂ ਤੇ ਕਾਰਤੂਸਾਂ ਸਮੇਤ ਤਿੰਨ ਨੌਜਵਾਨ ਕਾਬੂ

ਅਜਨਾਲਾ, ਰਮਦਾਸ, ਗੱਗੋਮਾਹਲ,(ਅੰਮ੍ਰਿਤਸਰ) 3 ਅਕਤੂਬਰ (ਢਿੱਲੋਂ/ਵਾਹਲਾ/ਸੰਧੂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਮਨਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ....

ਅਜੀਤ ਡੈਸਕ 03-10-2025

ਅਜਨਾਲਾ, ਰਮਦਾਸ, ਗੱਗੋਮਾਹਲ,(ਅੰਮ੍ਰਿਤਸਰ) 3 ਅਕਤੂਬਰ (ਢਿੱਲੋਂ/ਵਾਹਲਾ/ਸੰਧੂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਮਨਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਰਮਦਾਸ ਦੀ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ ਪਿਸਟਲ, ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ।ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ, ਜਿੰਨ੍ਹਾਂ ਦੀ ਪਛਾਣ ਸਤਨਾਮ ਮਸੀਹ ਤੇ ਵਿਸ਼ਾਲ ਮਸੀਹ ਦੋਵੇਂ ਵਾਸੀ ਪਿੰਡ ਗੁਰਚੱਕ (ਗੁਰਦਾਸਪੁਰ) ਅਤੇ ਰਾਜਾ ਮਸੀਹ ਵਾਸੀ ਪਿੰਡ ਕੁਰਾਲੀਆਂ (ਅਜਨਾਲਾ) ਵਜੋਂ ਹੋਈ ਹੈ, ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਿਅਕਤੀਆਂ ਖ਼ਿਲਾਫ਼ ਥਾਣਾ ਰਮਦਾਸ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਕਸ਼ਮੀਰ ’ਚ ਹੋਈ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਅਗਲੀ ਖ਼ਬਰ ⭐ਮਾਣਕ-ਮੋਤੀ⭐