23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2025

ਪਾਕਿ ਵਲੋਂ ਭਾਰਤੀ ਜੈੱਟ ਡੇਗਣ ਦੇ ਦਾਅਵੇ ਹਨ ਮਹਿਜ਼ ਪਰੀ ਕਹਾਣੀਆਂ- ਏਅਰ ਚੀਫ਼ ਮਾਰਸ਼ਲ

ਨਵੀਂ ਦਿੱਲੀ, 3 ਅਕਤੂਬਰ- ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਨੇ ਕਿਹਾ ਕਿ ਪਾਕਿਸਤਾਨ ਵਲੋਂ ਭਾਰਤੀ ਜਹਾਜ਼ਾਂ ਨੂੰ ਡੇਗਣ ਦੇ ਦਾਅਵੇ ਪਰੀ ਕਹਾਣੀਆਂ ਤੋਂ ਵੱਧ ਕੁਝ ਨਹੀਂ...

ਅਜੀਤ ਡੈਸਕ 03-10-2025

ਨਵੀਂ ਦਿੱਲੀ, 3 ਅਕਤੂਬਰ- ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਨੇ ਕਿਹਾ ਕਿ ਪਾਕਿਸਤਾਨ ਵਲੋਂ ਭਾਰਤੀ ਜਹਾਜ਼ਾਂ ਨੂੰ ਡੇਗਣ ਦੇ ਦਾਅਵੇ ਪਰੀ ਕਹਾਣੀਆਂ ਤੋਂ ਵੱਧ ਕੁਝ ਨਹੀਂ ਹਨ। ਜੇਕਰ ਉਨ੍ਹਾਂ ਕੋਲ ਕੋਈ ਸਬੂਤ ਹੈ, ਤਾਂ ਉਨ੍ਹਾਂ ਨੂੰ ਇਹ ਦਿਖਾਉਣਾ ਚਾਹੀਦਾ ਹੈ। ਭਾਰਤ ਨੇ ਉਨ੍ਹਾਂ ਦੇ ਪੰਜ ਲੜਾਕੂ ਜਹਾਜ਼ਾਂ ਨੂੰ ਤਬਾਹ ਕਰ ਦਿੱਤਾ, ਜਿਨ੍ਹਾਂ ਵਿਚ ਐਫ਼-16 ਅਤੇ ਜੇ-17 ਸ਼ਾਮਿਲ ਸਨ।

ਆਪ੍ਰੇਸ਼ਨ ਸੰਧੂਰ ਬਾਰੇ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਨੇ ਕਿਹਾ ਕਿ ਭਾਰਤੀ ਫੌਜ ਨੇ ਪਾਕਿਸਤਾਨ ਵਿਚ 300 ਕਿਲੋਮੀਟਰ ਤੱਕ ਘੁਸਪੈਠ ਕੀਤੀ ਅਤੇ ਹਮਲਾ ਕੀਤਾ। ਪਹਿਲਗਾਮ ਹਮਲੇ ਤੋਂ ਬਾਅਦ, ਅਸੀਂ ਫੈਸਲਾ ਕੀਤਾ ਕਿ ਉਨ੍ਹਾਂ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਫੌਜ ਨੂੰ ਖੁੱਲ੍ਹੀ ਛੁੱਟੀ ਦਿੱਤੀ ਗਈ ਸੀ। ਅਸੀਂ ਸਟੀਕਤਾ ਨਾਲ ਹਮਲਾ ਕੀਤਾ। ਬਾਅਦ ਵਿਚ ਪਾਕਿਸਤਾਨ ਖੁਦ ਜੰਗਬੰਦੀ ਲਈ ਸਹਿਮਤ ਹੋ ਗਿਆ।

ਇਹ ਦੂਜੀ ਵਾਰ ਹੈ ਜਦੋਂ ਹਵਾਈ ਸੈਨਾ ਦੇ ਮੁਖੀ ਨੇ ਪਾਕਿਸਤਾਨ ਦੇ ਨੁਕਸਾਨ ਦਾ ਖੁਲਾਸਾ ਕੀਤਾ ਹੈ। ਇਸ ਤੋਂ ਪਹਿਲਾਂ 9 ਅਗਸਤ ਨੂੰ ਉਨ੍ਹਾਂ ਨੇ ਕਿਹਾ ਸੀ ਕਿ ਆਪ੍ਰੇਸ਼ਨ ਸੰਧੂਰ ਦੌਰਾਨ ਪੰਜ ਪਾਕਿਸਤਾਨੀ ਲੜਾਕੂ ਜਹਾਜ਼ਾਂ ਨੂੰ ਡੇਗ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਲਗਭਗ 300 ਕਿਲੋਮੀਟਰ ਦੀ ਦੂਰੀ ਤੋਂ ਇਕ ਨਿਗਰਾਨੀ ਜਹਾਜ਼ ਨੂੰ ਡੇਗ ਦਿੱਤਾ ਗਿਆ ਸੀ।

 

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਰੈਲੀ ’ਤੇ ਜਾ ਰਹੀ ਬੱਸ ’ਤੇ ਕੁਝ ਲੋਕਾਂ ਨੇ ਕੀਤਾ ਹਮਲਾ,ਗੋਲੀ ਚੱਲਣ ਨਾਲ ਚਾਰ ਜ਼ਖ਼ਮੀ ਅਗਲੀ ਖ਼ਬਰ ਭਾਰਤ-ਵੈਸਟ ਇੰਡੀਜ਼ ਪਹਿਲਾ ਟੈਸਟ : ਪਹਿਲੀ ਪਾਰੀ 'ਚ ਭਾਰਤ ਦਾ ਸਕੋਰ 4 ਵਿਕਟਾਂ ਦੇ ਨੁਕਸਾਨ 'ਤੇ 200 ਤੋਂ ਪਾਰ, 140 ਦੌੜਾ...