23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2025

ਐਡਵੋਕੇਟ ਧਾਮੀ ਦੀ ਅਗਵਾਈ 'ਚ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕਰੇਗਾ ਮੁਲਾਕਾਤ

ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

ਅਜੀਤ ਡੈਸਕ 03-10-2025

ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਮੁਲਾਕਾਤ ਲਈ ਸਮਾਂ ਦੇਣ ਵਾਸਤੇ ਸ਼੍ਰੋਮਣੀ ਕਮੇਟੀ ਸਕੱਤਰ ਵਲੋਂ ਏ.ਡੀ.ਜੀ.ਪੀ. ਜੇਲ੍ਹਾਂ ਨੂੰ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜਲਦ ਮੁਲਾਕਾਤ ਲਈ ਏ.ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਕਰੀਬ ਤਿੰਨ ਦਹਾਕੇ ਤੋਂ ਜੇਲ੍ਹ ਵਿਚ ਨਜ਼ਰਬੰਦ ਹਨ ਜਿਨ੍ਹਾਂ ਦੀ ਸਜ਼ਾ ਤਬਦੀਲੀ ਲਈ ਸਿੱਖ ਸੰਸਥਾ ਲਗਾਤਾਰ ਯਤਨਸ਼ੀਲ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਈ ਰਾਜੋਆਣਾ ਨੂੰ ਮਿਲਣ ਜਾਣ ਵਾਲੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਿਲ ਹੋਣਗੇ। 

ਪਿਛਲੀ ਖ਼ਬਰ ਆਂਗਣਵਾੜੀ ਫੈਡਰੇਸ਼ਨ ਆਫ ਇੰਡੀਆ ਦੇ ਸੱਦੇ 'ਤੇ 5 ਅਕਤੂਬਰ ਤੋਂ ਰੋਸ ਧਰਨੇ ਅਗਲੀ ਖ਼ਬਰ ਭਾਰਤ-ਵੈਸਟ ਇੰਡੀਜ਼ ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 448/5, 286 ਦੌੜਾਂ ਦੀ ਲੀਡ