24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2025

ਪੰਜਾਬ ਦੇ ਰਾਜਪਾਲ ਖਟਕੜ ਕਲਾਂ ਵਿਖੇ ਨਤਮਸਤਕ

ਨਵਾਂਸ਼ਹਿਰ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਧਰਮਵੀਰਪਾਲ)- ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸਮਾਰਕ ’ਤੇ ਪੰਜਾਬ ਦੇ....

ਅਜੀਤ ਡੈਸਕ 11-10-2025

ਨਵਾਂਸ਼ਹਿਰ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਧਰਮਵੀਰਪਾਲ)- ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸਮਾਰਕ ’ਤੇ ਪੰਜਾਬ ਦੇ ਰਾਜਪਾਲ ਮਾਨਯੋਗ ਗੁਲਾਬ ਚੰਦ ਕਟਾਰੀਆ ਵਲੋਂ ਸਿਜਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਆਖਿਆ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ’ਤੇ ਹਰ ਵਰਗ ਨੂੰ ਮਾਣ ਹੈ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਪਾਇਆ ਅਤੇ ਉਹਨਾਂ ਦੇ ਪਰਿਵਾਰ ਦੀ ਦੇਸ਼ ਦੀ ਆਜ਼ਾਦੀ ਲਈ ਵੱਡੀ ਕੁਰਬਾਨੀ ਸੀ। ਇਸ ਮੌਕੇ ਕਈ ਆਗੂ ਮੌਜੂਦ ਸਨ।

ਪਿਛਲੀ ਖ਼ਬਰ ਪਹਾੜਾਂ ’ਚ ਮੀਂਹ ਤੇ ਬਰਫ਼ਬਾਰੀ, ਪੰਜਾਬ ’ਚ ਠੰਢ ਦੀ ਦਸਤਕ ਅਗਲੀ ਖ਼ਬਰ ਕਰੀਬ 16 ਘੰਟਿਆਂ ਬਾਅਦ ਮੁੜ ਸ਼ੁਰੂ ਹੋਇਆ ਅਖਿਲੇਸ਼ ਯਾਦਵ ਦਾ ਫੇਸਬੁੱਕ ਪੇਜ