12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2025

ਅਣ-ਪਛਾਤਿਆਂ ਨੇ ਆਟੋ ਚਾਲਕ ਨੂੰ ਮਾਰੀ ਗੋਲੀ, ਮੌਤ

ਫਗਵਾੜਾ, (ਕਪੂਰਥਲਾ), 28 ਅਕਤੂਬਰ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਵਿਚ ਬੀਤੀ ਦੇਰ ਰਾਤ ਅਣ-ਪਛਾਤੇ ਹਮਲਾਵਰਾਂ ਵਲੋਂ ਇਕ ਆਟੋ ਚਾਲਕ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ...

ਅਜੀਤ ਡੈਸਕ 28-10-2025

ਫਗਵਾੜਾ, (ਕਪੂਰਥਲਾ), 28 ਅਕਤੂਬਰ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ਹਿਰ ਵਿਚ ਬੀਤੀ ਦੇਰ ਰਾਤ ਅਣ-ਪਛਾਤੇ ਹਮਲਾਵਰਾਂ ਵਲੋਂ ਇਕ ਆਟੋ ਚਾਲਕ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ, ਆਟੋ ਚਾਲਕ ਕੁਲਦੀਪ ਸਿੰਘ, ਜੋ ਕਿ ਸੁਖਚੈਨ ਨਗਰ ਫਗਵਾੜਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਨੂੰ ਬੀਤੀ ਰਾਤ ਅਣ-ਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ। ਜਖ਼ਮੀ ਹਾਲਤ ਵਿਚ ਉਸ ਨੂੰ ਤੁਰੰਤ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੱਸਦਿਆਂ ਉਸ ਨੂੰ ਹਾਇਰ ਸੈਂਟਰ ਰੈਫਰ ਕਰ ਦਿੱਤਾ। ਉਥੇ ਪਹੁੰਚਣ ਉਪਰੰਤ ਕੁਲਦੀਪ ਸਿੰਘ ਦੀ ਮੌਤ ਹੋ ਗਈ।
ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਪਿਛਲੀ ਖ਼ਬਰ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ.ਦੇ ਤਿੰਨ ਕਾਰਕੁੰਨ ਕਾਬੂ ਅਗਲੀ ਖ਼ਬਰ ਬ੍ਰਿਟਿਸ਼ ਪੱਤਰਕਾਰ ਤੇ ਰਾਜਨੀਤਕ ਟਿੱਪਣੀਕਾਰ ਸੈਮੀ ਹਾਮਦੀ ਨੂੰ ‘ਆਈਸ’ ਨੇ ਸਾਨ ਫਰਾਂਸਿਸਕੋ ਹਵਾਈ ਅੱਡੇ ’ਤੇ ਲਿਆ ਹਿਰਾਸਤ...