ਕਾਕੀਨਾਡਾ (ਆਂਧਰਾ ਪ੍ਰਦੇਸ਼), 28 ਅਕਤੂਬਰ (ਏਐਨਆਈ): ਆਂਧਰਾ ਪ੍ਰਦੇਸ਼ ਸਰਕਾਰ ਨੇ 800 ਤੋਂ ਵੱਧ ਰਾਹਤ ਕੇਂਦਰ ਸਥਾਪਤ ਕੀਤੇ ਹਨ ਅਤੇ ਗਰਭਵਤੀ ਔਰਤਾਂ ਨੂੰ ਹਸਪਤਾਲਾਂ ਵਿਚ ਤਬਦੀਲ ਕਰ ਦਿੱਤਾ ਹੈ ਕਿਉਂਕਿ ਗੰਭੀਰ ਚੱਕਰਵਾਤੀ ਤੂਫਾਨ (ਐਸ.ਸੀ.ਐਸ.) ਮੋਨਥਾ ਮੰਗਲਵਾਰ ਅੱਧੀ ਰਾਤ ਦੇ ਆਸਪਾਸ ਆਉਣ ਦੀ ਉਮੀਦ ਹੈ।
ਸਰਕਾਰ ਨੇ ਕਾਕੀਨਾਡਾ ਜ਼ਿਲ੍ਹੇ ਵਿਚ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ.) ਅਤੇ ਰਾਜ ਆਫ਼ਤ ਪ੍ਰਤੀਕਿਰਿਆ ਬਲ (ਐਸ.ਡੀ.ਆਰ.ਐਫ.) ਦੀਆਂ ਟੀਮਾਂ ਨੂੰ ਵੀ ਤਾਇਨਾਤ ਕੀਤਾ ਹੈ। ਕਾਕੀਨਾਡਾ ਦੇ ਸੰਸਦ ਮੈਂਬਰ ਉਦੈ ਸ਼੍ਰੀਨਿਵਾਸ ਟਾਂਗੇਲਾ ਨੇ ਏਐਨਆਈ ਨੂੰ ਦੱਸਿਆ ਕਿ ਖੇਤਰ ਵਿਚ 24 ਘੰਟੇ ਬਿਜਲੀ ਯਕੀਨੀ ਬਣਾਉਣ ਲਈ, ਖੇਤਰ ਵਿਚ 1000 ਇਲੈਕਟ੍ਰੀਸ਼ੀਅਨ ਤਾਇਨਾਤ ਕੀਤੇ ਗਏ ਹਨ ਜਦੋਂ ਕਿ ਕਿਸੇ ਵੀ ਸਥਿਤੀ ਵਿਚ ਕਿਸ਼ਤੀਆਂ ਨਾਲ 140 ਤੈਰਾਕ ਵੀ ਤਾਇਨਾਤ ਕੀਤੇ ਗਏ ਹਨ।
ਭਾਰਤ ਮੌਸਮ ਵਿਭਾਗ (ਆਈ.ਐਮ.ਡੀ.) ਦੇ ਅਨੁਸਾਰ, ਐਸ.ਸੀ.ਐਸ. ਮੋਨਥਾ ਮੰਗਲਵਾਰ ਸ਼ਾਮ ਜਾਂ ਅੱਜ ਰਾਤ ਨੂੰ ਕਾਕੀਨਾਡਾ ਦੇ ਆਲੇ-ਦੁਆਲੇ ਆਂਧਰਾ ਪ੍ਰਦੇਸ਼ ਦੇ ਤੱਟ ਨੂੰ ਪਾਰ ਕਰਨ ਦੀ ਉਮੀਦ ਹੈ ਜਿਸ ਵਿੱ.ਚ ਵੱਧ ਤੋਂ ਵੱਧ 90-100 ਕਿਲੋਮੀਟਰ ਪ੍ਰਤੀ ਘੰਟਾ ਦੀ ਹਵਾ ਦੀ ਗਤੀ 110 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋਵੇਗੀ।