08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2025

ਮੁਅੱਤਲ ਡੀ.ਆਈ.ਜੀ. ਭੁੱਲਰ 'ਤੇ ਇਕ ਹੋਰ ਮਾਮਲਾ ਦਰਜ

ਚੰਡੀਗੜ੍ਹ, 29 ਅਕਤੂਬਰ-ਮੁਅੱਤਲ ਡੀ.ਆਈ.ਜੀ. ਭੁੱਲਰ 'ਤੇ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਆਮਦਨ...

ਅਜੀਤ ਡੈਸਕ 29-10-2025

ਚੰਡੀਗੜ੍ਹ, 29 ਅਕਤੂਬਰ-ਮੁਅੱਤਲ ਡੀ.ਆਈ.ਜੀ. ਭੁੱਲਰ 'ਤੇ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੋਇਆ ਹੈ। ਸੀ.ਬੀ.ਆਈ. ਨੇ ਤਤਕਾਲੀ ਮੁਅੱਤਲ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਹੈ। ਸੀ.ਬੀ.ਆਈ. ਨੇ ਭੁੱਲਰ ਨੂੰ ਕਥਿਤ ਤੌਰ 'ਤੇ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ, ਬਾਅਦ ਦੀਆਂ ਤਲਾਸ਼ੀਆਂ ਦੌਰਾਨ, ਸੀ.ਬੀ.ਆਈ. ਨੇ 7.5 ਕਰੋੜ ਰੁਪਏ ਦੀ ਨਕਦੀ, 2.5 ਕਿਲੋਗ੍ਰਾਮ ਸੋਨੇ ਦੇ ਗਹਿਣੇ, 26 ਲਗਜ਼ਰੀ ਘੜੀਆਂ, ਮਹਿੰਗੀਆਂ ਕਾਰਾਂ ਅਤੇ ਅਚੱਲ ਜਾਇਦਾਦ ਦੇ ਦਸਤਾਵੇਜ਼ ਬਰਾਮਦ ਕੀਤੇ। ਸੀ.ਬੀ.ਆਈ. ਨੇ ਹੁਣ ਆਮਦਨ ਤੋਂ ਵੱਧ ਜਾਇਦਾਦ ਦਾ ਇਕ ਨਵਾਂ ਮਾਮਲਾ ਦਰਜ ਕੀਤਾ ਹੈ, ਜਿਸ ਵਿਚ ਆਮਦਨ ਦੇ ਜਾਣੇ-ਪਛਾਣੇ ਸਰੋਤ ਤੋਂ ਵੱਧ ਜਾਇਦਾਦ ਹਾਸfਲ ਕਰਨਾ ਸ਼ਾਮਿਲ ਹੈ।

 

ਪਿਛਲੀ ਖ਼ਬਰ 59 ਕਿਲੋ ਤੋਂ ਵੱਧ ਗਾਂਜੇ ਸਮੇਤ 7 ਗ੍ਰਿਫ਼ਤਾਰ ਅਗਲੀ ਖ਼ਬਰ ਭਾਰਤ-ਆਸਟ੍ਰੇਲੀਆ ਪਹਿਲਾ ਟੀ-20 : ਮੀਂਹ ਕਾਰਨ ਰਿਹਾ ਬੇਨਤੀਜਾ