ਮੋਗਾ, 30 ਅਕਤੂਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਮੋਗਾ ਸਥਿਤ ਭਾਜਪਾ ਦਫਤਰ ਪਹੁੰਚੇ ਅਤੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਰਾਜਾ ਵੜਿੰਗ 'ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਵਿਚ ਨਸ਼ਾ ਖਤਮ ਕਰਨਾ ਚਾਹੀਦਾ ਹੈ। ਉਨ੍ਹਾਂ ਤਰਨਤਾਰਨ ਜ਼ਿਮਨੀ ਚੋਣਾਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਅਸੀਂ ਉਥੇ ਨਹੀਂ ਗਏ ਪਰ ਸਾਡੀ ਪਾਰਟੀ ਬਹੁਤ ਮਜ਼ਬੂਤ ਹੈ ਤੇ ਅਸੀਂ ਜ਼ਰੂਰ ਇਹ ਚੋਣ ਜਿੱਤਾਂਗੇ। ਉਨ੍ਹਾਂ ਤਰਨਤਾਰਨ ਚੋਣ ਵਿਚ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿਚ ਇਕੱਲੀ ਚੋਣ ਲੜੇਗੀ ਤੇ ਜਿੱਤ ਕੇ ਪੰਜਾਬ ’ਚ ਵਧ ਰਹੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਹਰੇਕ ਢੁੱਕਵੇਂ ਕਦਮ ਚੁੱਕੇਗੀ।
ਤਾਜ਼ਾ ਖ਼ਬਰਾਂ
Free
ਅਸੀਂ ਜ਼ਰੂਰ ਜਿੱਤਾਂਗੇ ਤਰਨਤਾਰਨ ਜ਼ਿਮਨੀ ਚੋਣ- ਕੈਪਟਨ ਅਮਰਿੰਦਰ ਸਿੰਘ
ਮੋਗਾ, 30 ਅਕਤੂਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਮੋਗਾ ਸਥਿਤ ਭਾਜਪਾ ਦਫਤਰ ਪਹੁੰਚੇ ਅਤੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਰਾਜਾ ਵੜਿੰਗ 'ਤੇ ਤਿੱਖੇ....
ਅਜੀਤ ਡੈਸਕ
30-10-2025