06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2025

‘ਆਪ’ ਆਗੂ ਨੰਦਾ ’ਤੇ ਗੋਲੀਆਂ ਚਲਾਉਣ ਵਾਲੇ ਸੇਵਾ ਮੁਕਤ ਡੀ.ਐਸ.ਪੀ. ਦਿਲਸ਼ੇਰ ਰਾਣਾ ਤਿੰਨ ਦਿਨਾਂ ਪੁਲਿਸ ਰਿਮਾਂਡ ’ਤੇ ਭੇਜੇ

ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਜੇ. ਐਸ. ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਅਗੰਮਪੁਰ ਵਿਖੇ ਇਕ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਸ੍ਰੀ....

ਅਜੀਤ ਡੈਸਕ 31-10-2025

ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਜੇ. ਐਸ. ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਅਗੰਮਪੁਰ ਵਿਖੇ ਇਕ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਲੜ ਚੁੱਕੇ ਨਿਤਿਨ ਨੰਦਾ ’ਤੇ ਤਿੰਨ ਗੋਲੀਆਂ ਚਲਾ ਕੇ ਉਸ ਨੂੰ ਜ਼ਖਮੀ ਕਰਨ ਵਾਲੇ ਚੰਡੀਗੜ੍ਹ ਪੁਲਿਸ ਦੇ ਸੇਵਾ ਮੁਕਤ ਡੀ.ਐਸ.ਪੀ. ਦਿਲਸ਼ੇਰ ਸਿੰਘ ਰਾਣਾ ਨੂੰ ਸ੍ਰੀ ਆਨੰਦਪੁਰ ਸਾਹਿਬ ਦੀ ਜੱਜ ਜੇ.ਐਮ.ਆਈ.ਸੀ. ਵਿਸ਼ਵ ਜੋਤੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਉਸ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਦੱਸਣਯੋਗ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਪੁਲਿਸ ਵਲੋਂ ਇਸ ਗੋਲੀਕਾਂਡ ਨੂੰ ਲੈ ਕੇ ਦੋ ਅਣ-ਪਛਾਤੇ ਵਿਅਕਤੀਆਂ ਸਮੇਤ ਛੇ ਲੋਕਾਂ ’ਤੇ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਇਹ ਮਾਮਲਾ ਪੂਰੇ ਸੂਬੇ ਅੰਦਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਪਿਛਲੀ ਖ਼ਬਰ ਭਾਰਤ-ਆਸਟ੍ਰੇਲੀਆ ਦੂਜਾ ਟੀ-20 : ਭਾਰਤ ਦੀ ਖਰਾਬ ਸ਼ੁਰੂਆਤ, 35 ਦੌੜਾਂ 'ਤੇ 4 ਖਿਡਾਰੀ ਹੋ ਚੁੱਕੇ ਨੇ ਆਊਟ ਅਗਲੀ ਖ਼ਬਰ ਭਾਰਤ-ਆਸਟ੍ਰੇਲੀਆ ਦੂਜਾ ਟੀ-20 : ਟਾਸ ਜਿੱਤ ਕੇ ਆਸਟ੍ਰੇਲੀਆ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ