02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਆਂਧਰਾ ਪ੍ਰਦੇਸ਼ 'ਚ ਮੰਦਰ ਭਗਦੜ ਘਟਨਾ ਦੁਖਦਾਈ - ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਨਵੀਂ ਦਿੱਲੀ, 1 ਨਵੰਬਰ (ਪੀ.ਟੀ.ਆਈ.)-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ...

ਅਜੀਤ ਡੈਸਕ 01-11-2025

ਨਵੀਂ ਦਿੱਲੀ, 1 ਨਵੰਬਰ (ਪੀ.ਟੀ.ਆਈ.)-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਵਿਚ ਇਕ ਮੰਦਰ ਵਿਚ ਭਗਦੜ ਵਿਚ ਜਾਨਾਂ ਦੇ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ ਅਤੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ। ਸਵੇਰੇ 11:30 ਵਜੇ ਦੇ ਕਰੀਬ ਹੋਈ ਭਗਦੜ ਵਿਚ ਘੱਟੋ-ਘੱਟ 10 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਦੇ ਅਨੁਸਾਰ, ਜ਼ਿਆਦਾਤਰ ਪੀੜਤ ਔਰਤਾਂ ਸਨ। ਮੈਂ ਸੋਗ ਵਿਚ ਡੁੱਬੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੀ ਹਾਂ ਅਤੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਲਈ ਪ੍ਰਾਰਥਨਾ ਕਰਦੀ ਹਾਂ।  

ਪਿਛਲੀ ਖ਼ਬਰ ਜੰਗਲਾਤ ਵਿਭਾਗ ਦਾ ਅਫ਼ਸਰ 15000 ਦੀ ਰਿਸ਼ਵਤ ਰਾਸ਼ੀ ਸਮੇਤ ਕਾਬੂ ਅਗਲੀ ਖ਼ਬਰ ਕੱਲ੍ਹ ਦੇ ਮੈਚ ਲਈ ਭਾਰਤੀ ਖਿਡਾਰਨਾਂ ਨੂੰ ਸ਼ੁਭਕਾਮਨਾਵਾਂ - ਰਾਜੀਵ ਸ਼ੁਕਲਾ