ਜਗਰਾਉਂ (ਲੁਧਿਆਣਾ), 2 ਨਵੰਬਰ (ਕੁਲਦੀਪ ਸਿੰਘ ਲੋਹਟ) - ਜਗਰਾਉਂ 'ਚ ਕਬੱਡੀ ਖਿਡਾਰੀ ਹੱਤਿਆ ਮਾਮਲੇ'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਲੁਧਿਆਣਾ(ਦਿਹਾਤੀ) ਪੁਲਿਸ ਨੇ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੀ ਹੱਤਿਆ ਮਾਮਲੇ 'ਚ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਡਾ:ਅੰਕੁਰ ਗੁਪਤਾ, ਨੇ ਦੱਸਿਆ ਕਿ ਬੀਤੇ ਦਿਨੀ ਕਬੱਡੀ ਖਿਡਾਰੀ ਤੇਜਪਾਲ ਸਿੰਘ ਜਿਸਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਮਾਮਲੇ 'ਚ ਸਿਟੀ ਥਾਣਾ ਦੇ ਐਸ.ਐਚ.ਓ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਖਤ ਰੁੱਖ ਅਖਤਿਆਰ ਕਰਦਿਆਂ ਦੋਸ਼ੀਆਂ ਹਰਪ੍ਰੀਤ ਸਿੰਘ ਉਰਫ ਹਨੀ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਰੂਮੀ ਅਤੇ ਗਗਨਦੀਪ ਸਿੰਘ ਉਰਫ ਗਗਨਾ ਪੁੱਤਰ ਬਲਵਿੰਦਰ ਸਿੰਘ ਵਾਸੀ ਕਿਲੀ ਚਾਹਲ, ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਦਾ ਦਾਅਵਾ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰੀ ਲਈ ਵੱਖ-ਵੱਖ ਟੀਮਾਂ ਬਣਾਕੇ ਭਾਲ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਦੋਸੀਆਂ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੇ ਗ੍ਰਿਫਤਾਰ ਵਿਅਕਤੀਆਂ ਤੋਂ ਇਕ ਦੇਸੀ ਪਿਸਤੌਲ 30 ਬੋਰ ਸਮੇਤ 02 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਵੀ ਕੀਤਾ ਹੈ।
ਤਾਜ਼ਾ ਖ਼ਬਰਾਂ
Free
ਕਬੱਡੀ ਖਿਡਾਰੀ ਹੱਤਿਆ ਮਾਮਲੇ 'ਚ ਹਨੀ ਰੂਮੀ ਤੇ ਗਗਨਾ ਗ੍ਰਿਫਤਾਰ
ਜਗਰਾਉਂ (ਲੁਧਿਆਣਾ), 2 ਨਵੰਬਰ (ਕੁਲਦੀਪ ਸਿੰਘ ਲੋਹਟ) - ਜਗਰਾਉਂ 'ਚ ਕਬੱਡੀ ਖਿਡਾਰੀ ਹੱਤਿਆ ਮਾਮਲੇ'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਲੁਧਿਆਣਾ(ਦਿਹਾਤੀ) ਪੁਲਿਸ ਨੇ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੀ ਹੱਤਿਆ ਮਾਮਲੇ...
ਅਜੀਤ ਡੈਸਕ
02-11-2025