29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੁਲਿਸ ਚੌਂਕੀ ਕੱਕੜ ਅਤੇ ਬੀ.ਐਸ.ਐਫ. ਵਲੋਂ ਡਰੋਨ ਤੇ ਹੈਰੋਇਨ ਬਰਾਮਦ

ਚੋਗਾਵਾਂ (ਅੰਮ੍ਰਿਤਸਰ), 2 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਗੁਆਂਢੀ ਮੁਲਕ ਪਾਕਿਸਤਾਨ ਆਪਣੀਆਂ ਮਾੜੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ, ਜਿਸ ਦੇ ਵਲੋਂ ਆਏ ਦਿਨ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਭੇਜਣ...

ਅਜੀਤ ਡੈਸਕ 02-11-2025

ਚੋਗਾਵਾਂ (ਅੰਮ੍ਰਿਤਸਰ), 2 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਗੁਆਂਢੀ ਮੁਲਕ ਪਾਕਿਸਤਾਨ ਆਪਣੀਆਂ ਮਾੜੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ, ਜਿਸ ਦੇ ਵਲੋਂ ਆਏ ਦਿਨ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ।
ਪਰ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵਲੋਂ ਬਾਜ਼ ਅੱਖ ਰੱਖ ਕੇ ਪਾਕਿਸਤਾਨ ਦੇ ਮਨਸੂਬਿਆਂ 'ਤੇ ਪਾਣੀ ਫੇਰਿਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਸਰਹੱਦੀ ਪਿੰਡ ਧਾਰੀਵਾਲ ਵਿਖੇ ਬੀਐਸਐਫ ਅਤੇ ਕੱਕੜ ਚੌਂਕੀ ਦੇ ਇੰਚਾਰਜ ਅਮੋਲਕ ਸਿੰਘ ਤੇ ਪੁਲਿਸ ਪਾਰਟੀ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਮਿੰਨੀ ਡਰੋਨ ਤੇ ਹੈਰੋਇਨ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਕੱਕੜ ਦੇ ਮੁਖੀ ਅਮੋਲਕ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਤੇ ਬੀ.ਐਸ.ਐਫ ਅਤੇ ਪੁਲਿਸ ਚੌਂਕੀ ਕੱਕੜ ਵਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ। ਜਿਸ ਦੌਰਾਨ ਖੇਤਾਂ ਵਿਚੋਂ ਇਕ ਮਿੰਨੀ ਡਰੋਨ ਤੇ ਨਾਲ 590 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ। ਇਸ ਸੰਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਏਅਰ ਕਰਾਫਟ ਅਤੇ ਐਨਡੀਪੀਐਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਮਹਿਲਾ ਵਿਸ਼ਵ ਕੱਪ ਫਾਈਨਲ : ਭਾਰਤ ਨੇ ਗਵਾਈ ਪਹਿਲੀ ਵਿਕਟ, ਸਮ੍ਰਿਤੀ ਮੰਧਾਨਾ 45 (58 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਬਿਜਲੀ ਸੋਧ ਬਿੱਲ 2025 ਖ਼ਿਲਾਫ਼ ਟੋਲ ਪਲਾਜ਼ਾ ਨਿਝਰਪੁਰਾ ‘ਤੇ ਕਿਸਾਨ–ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ