28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੇ ਮੈਂਬਰ ਸਾਹਿਬਾਨ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਲਾਨਾ ਜਨਰਲ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ...

ਅਜੀਤ ਡੈਸਕ 02-11-2025

ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਲਾਨਾ ਜਨਰਲ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰਧਾਨਗੀ ਪਦ ਲਈ ਮੁੜ ਨਾਂਅ ਐਲਾਨ ਕੀਤੇ ਜਾਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਮੇਤ ਪਾਰਟੀ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਅਤੇ ਮੈਂਬਰ ਸਾਹਿਬਾਨ ਦੇ ਸਹਿਯੋਗ ਨਾਲ ਉਹ ਬੀਤੇ 4 ਸਾਲਾਂ ਤੋਂ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਵਲੋਂ ਮੁੜ ਉਨ੍ਹਾਂ ਵਿਚ ਭਰੋਸਾ ਪ੍ਰਗਟ ਕਰਨਾ ਜਿਥੇ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ, ਉਥੇ ਹੀ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਵਿਚ ਹੋਰ ਵਾਧਾ ਵੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਉਹ ਹਮੇਸ਼ਾ ਹੀ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਲਈ ਯਤਨਸ਼ੀਲ ਰਹਿਣਗੇ।

ਪਿਛਲੀ ਖ਼ਬਰ ਗੁਰਦੁਆਰਾ ਸੰਗਤ ਸਰ ਸਾਹਿਬ ਰੁਮਾਣਾ ਵਿਖੇ ਕਬਜਾ ਕਰਨ ਦੇ ਲਗਾਏ ਦੋਸ਼, ਦੂਜੀ ਧਿਰ ਨੇ ਦੋਸ਼ਾਂ ਨੂੰ ਨਕਾਰਿਆ ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ ਫਾਈਨਲ : 30 ਓਵਰਾਂ ਬਾਅਦ ਭਾਰਤ 172/3