26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਅੱਜ ਇਤਿਹਾਸਿਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12 ਵਜੇ ਸ਼ੁਰੂ ਹੋ ਰਿਹਾ...

ਅਜੀਤ ਡੈਸਕ 03-11-2025

ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਅੱਜ ਇਤਿਹਾਸਿਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12 ਵਜੇ ਸ਼ੁਰੂ ਹੋ ਰਿਹਾ ਹੈ। ਇਸ ਇਕੱਤਰਤਾ ਵਿਚ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਸ਼ਾਮਿਲ ਹੋਣਗੇ। ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਦਾ ਉਮੀਦਵਾਰ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ ਅਕਾਲੀ ਦਲ ਪੁਨਰ ਸੁਰਜੀਤ ਦੀ ਅਗਵਾਈ ਵਾਲੀ ਵਿਰੋਧੀ ਧਿਰ ਵਲੋਂ ਅਜੇ ਆਪਣੇ ਵਲੋਂ ਉਮੀਦਵਾਰ ਦੇ ਨਾਂਅ ਦਾ ਐਲਾਨ ਨਹੀਂ ਕੀਤਾ ਗਿਆ। ਅੱਜ ਪ੍ਰਧਾਨ ਚੋਣ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।

ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ ਅਗਲੀ ਖ਼ਬਰ ਸਿੱਖ ਸ਼ਰਧਾਲੂ ਇਮੀਗ੍ਰੇਸ਼ਨ ਫਾਰਮ ਰਹਿਤ ਭਾਰਤ ਤੋਂ ਪਾਕਿਸਤਾਨ ਰਵਾਨਾ ਹੋਣਗੇ, ਸਿੱਖ ਜਥੇ ਵਿਚ ਭਾਰਤੀ ਨਾਗਰਿਕ ਹੀ ਜਾਣਗੇ