25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

ਰਾਮਾ ਮੰਡੀ (ਬਠਿੰਡਾ), 5 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ) - ਸ਼ਹਿਰ ਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ...

ਅਜੀਤ ਡੈਸਕ 05-11-2025

ਰਾਮਾ ਮੰਡੀ (ਬਠਿੰਡਾ), 5 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ) - ਸ਼ਹਿਰ ਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਰਾਗੀ ਜਥੇ ਨੇ ਕਥਾ ਕੀਰਤਨ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਮੱਕੜ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਕਰਮਜੀਤ ਸਿੰਘ ਵਲੋਂ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ।

ਪਿਛਲੀ ਖ਼ਬਰ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਕਾਂਗਰਸ ਦੇ ਵਿਚ ਵਾਪਸੀ 'ਤੇ ਧਰਮਵੀਰ ਗਾਂਧੀ ਨੇ ਚੁੱਕੇ ਸਵਾਲ ਅਗਲੀ ਖ਼ਬਰ ਡੈਮੋਕ੍ਰੇਟਿਕ ਸ਼ੈਰਿਲ ਨੇ ਨਿਊ ਜਰਸੀ ਦੇ ਗਵਰਨਰ ਦੀ ਦੌੜ ਜਿੱਤੀ