27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-12-2025

ਆਮ ਪਰਿਵਾਰ ਤੋਂ ਰਾਜ ਸਭਾ ਦੇ ਚੇਅਰਮੈਨ ਤੱਕ ਪੁੱਜਣਾ ਹੀ ਹੈ ਲੋਕਤੰਤਰ ਦੀ ਤਾਕਤ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਆਪਣਾ ਸੰਬੋਧਨ ਸ਼ੁਰੂ ਕਰਨ ਤੋਂ ਪਹਿਲਾਂ ਦੇਸ਼ ਦੇ ਉਪ-ਰਾਸ਼ਟਰਪਤੀ ਤੇ ਰਾਜ ਸਭਾ ਸਪੀਕਰ ਰਾਧਾਕ੍ਰਿਸ਼ਨਨ ਨੂੰ ਵਧਾਈ ਦਿੱਤੀ ਤੇ....

ਅਜੀਤ ਡੈਸਕ 01-12-2025

ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਆਪਣਾ ਸੰਬੋਧਨ ਸ਼ੁਰੂ ਕਰਨ ਤੋਂ ਪਹਿਲਾਂ ਦੇਸ਼ ਦੇ ਉਪ-ਰਾਸ਼ਟਰਪਤੀ ਤੇ ਰਾਜ ਸਭਾ ਸਪੀਕਰ ਰਾਧਾਕ੍ਰਿਸ਼ਨਨ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਦਨ ਰਾਹੀਂ ਦੇਸ਼ ਦੀ ਤਰੱਕੀ ਲਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕਰਨਾ ਅਤੇ ਤੁਹਾਡਾ ਅਨਮੋਲ ਮਾਰਗਦਰਸ਼ਨ ਸਾਡੇ ਸਾਰਿਆਂ ਲਈ ਜ਼ਰੂਰੀ ਹੈ। ਮੈਂ ਤੁਹਾਨੂੰ (ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ) ਦਿਲੋਂ ਵਧਾਈ ਦਿੰਦਾ ਹਾਂ।ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਸ ਸਦਨ ਵਿਚ ਬੈਠੇ ਸਾਰੇ ਮੈਂਬਰ ਮਾਣ-ਸਨਮਾਨ ਬਣਾਈ ਰੱਖਣਗੇ।ਉਨ੍ਹਾਂ ਅੱਗੇ ਕਿਹਾ ਕਿ ਸਾਡੇ ਚੇਅਰਮੈਨ ਇਕ ਨਿਮਰ ਪਿਛੋਕੜ ਤੋਂ ਹਨ। ਉਹ ਇਕ ਕਿਸਾਨ ਹਨ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜ ਸੇਵਾ ਲਈ ਸਮਰਪਿਤ ਕੀਤਾ ਹੈ। ਰਾਜਨੀਤਕ ਖੇਤਰ ਇਸ ਦਾ ਇਕ ਪਹਿਲੂ ਰਿਹਾ ਹੈ, ਪਰ ਮੁੱਖ ਧਾਰਾ ਸਮਾਜ ਲਈ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦੀ ਤਾਕਤ ਹੀ ਹੈ, ਜੋ ਇਕ ਆਮ ਪਰਿਵਾਰ ਤੋਂ ਉੱਠ ਕੇ ਉਹ ਇਥੇ ਤੱਕ ਪੁੱਜੇ ਹਨ। ਉਨ੍ਹਾਂ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਦੀ ਸਦਨ ਵਿਚ ਉਨ੍ਹਾਂ ਦੀ ਗਰਿਮਾ ਬਣਾਈ ਰੱਖੀ ਜਾਣੀ ਚਾਹੀਦੀ ਹੈ ਤੇ ਅਹਿਮ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਪਿਛਲੀ ਖ਼ਬਰ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਅਗਲੀ ਖ਼ਬਰ ਸੰਸਦ ਸਰਦ ਰੁੱਤ ਇਜਲਾਸ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਹੋਈ ਸ਼ੁਰੂ