26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-12-2025

ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ

ਨਵੀਂ ਦਿੱਲੀ, 1 ਦਸੰਬਰ- ਸਰਦ ਰੁੱਤ ਇਜਲਾਸ ਦੀ ਸ਼ੁਰੂਆਤ ਹੁੰਦੇ ਹੀ ਵਿਰੋਧੀ ਧਿਰ ਨੇ ਲੋਕ ਸਭਾ ਵਿਚ ਹੰਗਾਮਾ ਕਰ ਦਿੱਤਾ...

ਅਜੀਤ ਡੈਸਕ 01-12-2025

ਨਵੀਂ ਦਿੱਲੀ, 1 ਦਸੰਬਰ- ਸਰਦ ਰੁੱਤ ਇਜਲਾਸ ਦੀ ਸ਼ੁਰੂਆਤ ਹੁੰਦੇ ਹੀ ਵਿਰੋਧੀ ਧਿਰ ਨੇ ਲੋਕ ਸਭਾ ਵਿਚ ਹੰਗਾਮਾ ਕਰ ਦਿੱਤਾ। ਹੰਗਾਮੇ ਕਾਰਨ ਸਪੀਕਰ ਓਮ ਬਿਰਲਾ ਨੇ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਲੋਕ ਸਭਾ ਵਿਚ ਪ੍ਰਸ਼ਨ ਕਾਲ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਮੈਂਬਰ ਵਿਚਕਾਰ ਆ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਨੂੰ ਸਦਨ ਨੂੰ ਚੱਲਣ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਦਨ ਚਰਚਾ ਅਤੇ ਗੱਲਬਾਤ ਲਈ ਹੈ। ਸਦਨ ਨੂੰ ਚੱਲਣ ਦਿਓ। ਹਾਲਾਂਕਿ, ਸਪੀਕਰ ਦੀ ਅਪੀਲ ਦਾ ਵਿਰੋਧੀ ਧਿਰ ਦੇ ਮੈਂਬਰਾਂ 'ਤੇ ਕੋਈ ਅਸਰ ਨਹੀਂ ਪਿਆ ਅਤੇ ਹੰਗਾਮੇ ਦੇ ਵਿਚਕਾਰ ਕਾਰਵਾਈ ਜਾਰੀ ਰਹੀ।

ਪਿਛਲੀ ਖ਼ਬਰ ਸੱਤਾ ਵਿਚ ਬੈਠੇ ਲੋਕ ਖੇਡ ਰਹੇ ਹਨ ਨਾਟਕ- ਕਾਂਗਰਸ ਪ੍ਰਧਾਨ ਅਗਲੀ ਖ਼ਬਰ ਆਮ ਪਰਿਵਾਰ ਤੋਂ ਰਾਜ ਸਭਾ ਦੇ ਚੇਅਰਮੈਨ ਤੱਕ ਪੁੱਜਣਾ ਹੀ ਹੈ ਲੋਕਤੰਤਰ ਦੀ ਤਾਕਤ- ਪ੍ਰਧਾਨ ਮੰਤਰੀ