26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-12-2025

ਸਰਕਾਰ ਵਿਰੋਧੀ ਧਿਰ ਨੂੰ ਨਹੀਂ ਦਿੰਦੀ ਬੋਲਣ ਦਾ ਮੌਕਾ- ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ, 1 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਇਹ ਕੱਲ੍ਹ ਕਿਹਾ ਸੀ ਅਤੇ ਸਰਬ ਪਾਰਟੀ ਮੀਟਿੰਗ ਵਿਚ ਵੀ ਕਿਹਾ ਕਿ ਇਹ ਹਰ ਸੈਸ਼ਨ ਦੌਰਾਨ...

ਅਜੀਤ ਡੈਸਕ 01-12-2025

ਨਵੀਂ ਦਿੱਲੀ, 1 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਇਹ ਕੱਲ੍ਹ ਕਿਹਾ ਸੀ ਅਤੇ ਸਰਬ ਪਾਰਟੀ ਮੀਟਿੰਗ ਵਿਚ ਵੀ ਕਿਹਾ ਕਿ ਇਹ ਹਰ ਸੈਸ਼ਨ ਦੌਰਾਨ ਇਕ ਰੁਟੀਨ ਬਣ ਗਿਆ ਹੈ। ਸਰਕਾਰ ਵਿਰੋਧੀ ਪਾਰਟੀਆਂ ਨੂੰ ਮੁੱਦੇ ਚੁੱਕਣ ਅਤੇ ਬੋਲਣ ਦੀ ਇਜਾਜ਼ਤ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਪਿਛਲੇ 10 ਸੈਸ਼ਨਾਂ 'ਤੇ ਨਜ਼ਰ ਮਾਰੋ, ਤਾਂ ਘੱਟੋ-ਘੱਟ 10 ਦਿਨ ਪੂਰੀ ਤਰ੍ਹਾਂ ਬਰਬਾਦ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਇਥੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਆਪਣੇ ਮੁੱਦੇ ਚੁੱਕਣਾ ਚਾਹੁੰਦੀ ਹੈ ਪਰ ਕੁਝ ਵੀ ਨਹੀਂ ਹੁੰਦਾ। ਇਸ ਵਾਰ ਵੀ ਸਰਕਾਰ ਆਪਣੇ ਦੋ ਬਿੱਲ ਪਾਸ ਕਰੇਗੀ ਤੇ ਸੈਸ਼ਨ ਦੀ ਕਾਰਵਾਈ ਖ਼ਤਮ ਕਰ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਪੰਜਾਬ ਪੁਲਿਸ ਤੋਂ ਰਿਟਾਇਰਡ ਏ. ਐਸ. ਆਈ. ਦੀ ਸੜਕ ਹਾਦਸੇ ਵਿਚ ਮੌਤ ਅਗਲੀ ਖ਼ਬਰ ਦਿੱਲੀ ਧਮਾਕੇ: ਜਵਾਦ ਅਹਿਮਦ ਸਿੱਦੀਕੀ ਨੂੰ ਕੀਤਾ ਗਿਆ ਅਦਾਲਤ ’ਚ ਪੇਸ਼