25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-12-2025

ਬਾਬਾ ਸੁੱਚਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ 'ਤੇ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ...

ਅਜੀਤ ਡੈਸਕ 01-12-2025

ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਸੁੱਚਾ ਸਿੰਘ ਜੀ ਨੇ ਗੁਰੂ ਘਰ ਦੀਆਂ ਸੇਵਾਵਾਂ ਸਮਰਪਣ ਭਾਵ ਨਾਲ ਕੀਤੀਆਂ। ਉਨ੍ਹਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਈ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਦੀ ਸੇਵਾ ਕਰਵਾਈ ਗਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਬਾ ਸੁੱਚਾ ਸਿੰਘ ਜੀ ਦੀ ਨਿਮਰਤਾ, ਪਿਆਰ ਅਤੇ ਗੁਰੂ ਘਰਾਂ ਦੀ ਸੇਵਾ ਲਈ ਸਮਰਪਣ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਬਾਬਾ ਜੀ ਦੇ ਅਕਾਲ ਚਲਾਣੇ ਨਾਲ ਪੂਰੇ ਪੰਥ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਬਾਬਾ ਜੀ ਨੂੰ ਸਤਿਕਾਰ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਸੰਗਤਾਂ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ. ਸੇ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਬਾਬਾ ਸੁੱਚਾ ਸਿੰਘ ਦੇ ਅਕਾਲ ਚਲਾਣੇ ਉਤੇ ਸੰਵੇਦਨਾ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਉਨ੍ਹਾਂ ਨਮਿਤ ਅਰਦਾਸ ਕੀਤੀ।

ਪਿਛਲੀ ਖ਼ਬਰ ਤੀਰਥ ਸਿੰਘ ਮਾਹਲਾ ਦੇ ਪਿਤਾ ਦਾ ਅਫਸੋਸ ਕਰਨ ਪਹੁੰਚੇ ਸੁਖਬੀਰ ਬਾਦਲ ਅਗਲੀ ਖ਼ਬਰ ਮਹਿਲ ਕਲਾਂ ਬਲਾਕ 'ਚ ਕਾਗਜ਼ ਦਾਖਲ ਕਰਨ ਦੇ ਪਹਿਲੇ ਦਿਨ ਕੋਈ ਵੀ ਉਮੀਦਵਾਰ ਨਹੀਂ ਪਹੁੰਚਿਆ : ਐਸ. ਡੀ. ਐਮ. ਸਿੱਧੂ