ਚੰਡੀਗੜ੍ਹ, 1 ਦਸੰਬਰ (ਏਐਨਆਈ ): ਚੰਡੀਗੜ੍ਹ ਦੇ ਸੈਕਟਰ 26 ਵਿਚ ਤਿੰਨ ਹਮਲਾਵਰਾਂ ਨੇ ਇੰਦਰਪ੍ਰੀਤ ਸਿੰਘ ਨਾਮ ਦੇ ਇਕ ਨੌਜਵਾਨ ਨੂੰ ਗੋਲ਼ੀ ਮਾਰ ਦਿੱਤੀ। ਨੌਜਵਾਨ ਆਪਣੀ ਕਾਰ ਵਿਚ ਜਾ ਰਿਹਾ ਸੀ। ਸੈਕਟਰ 33 ਦੇ ਰਹਿਣ ਵਾਲੇ ਪੀੜਤ ਨੂੰ ਗੰਭੀਰ ਹਾਲਤ ਵਿਚ ਪੀਜੀਆਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।